ਪਿਛਲੇ ਕੁੱਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 08 ਜਨਵਰੀ (ਹਿੰ. ਸ.)। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ
ਮੰਤਰੀ ਲਾਲ ਚੰਦ ਕਟਾਰੂਚੱਕ ਜਾਣਕਾਰੀ ਦਿੰਦੇ ਹੋਏ।


ਚੰਡੀਗੜ੍ਹ, 08 ਜਨਵਰੀ (ਹਿੰ. ਸ.)। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ , ਨੂੰ ਰੈਗੂਲਰ ਕਰਨ ਦਾ ਪ੍ਰਸਤਾਵ ਵਿੱਤ, ਪਰਸੋਨਲ, ਕਾਨੂੰਨੀ ਮਸ਼ੀਰ ਵਿਭਾਗ ਨੂੰ ਭੇਜਿਆ ਹੈ।

ਜੰਗਲਾਤ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਤੋਂ ਸੇਧ ਲੈ ਕੇ ਵਿਭਾਗੀ ਕਾਮਿਆਂ ਨੂੰ ਲਾਭ ਦੇਣ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਕਾਮਿਆਂ ਦੀ ਸਮੇਂ ਸਿਰ ਅਦਾਇਗੀ ਅਤੇ ਵੰਡ ਨੂੰ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦਾ ਕੋਈ ਵਿੱਤੀ ਨੁਕਸਾਨ ਨਾ ਝੱਲਣਾ ਪਵੇ। ਮੰਤਰੀ ਨੇ ਯੂਨੀਅਨ ਦੀਆਂ ਹੋਰ ਮੰਗਾਂ ਨੂੰ ਸੁਹਿਰਦਤਾ ਤੇ ਠਰੰਮੇ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਵਿਭਾਗ ਦੇ ਕਾਮਿਆਂ ਦੇ ਹਿੱਤਾਂ ਦਾ ਧਿਆਨ ਰੱਖਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਕਿਉਂਕਿ ਕਾਮੇ ਵਿਭਾਗ ਦਾ ਅਟੁੱਟ ਅੰਗ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande