ਪ੍ਰੋਜੈਕਟ ਜੀਵਨਜੋਤ 2.0 ਤਹਿਤ ਦੂਜੇ ਦਿਨ ਵੀ ਭੀਖ ਮੰਗਣ ਵਾਲੇ ਬੱਚਿਆਂ ਵਿਰੁੱਧ ਸਖਤ ਕਾਰਵਾਈ
ਅੰਮ੍ਰਿਤਸਰ 08 ਜਨਵਰੀ (ਹਿੰ. ਸ.)। ਪ੍ਰੋਜੈਕਟ ਜੀਵਨਜੋਤ 2.0 ਤਹਿਤ ਜਿਲ੍ਹਾ ਪ੍ਰਸਾਸ਼ਨ, ਅੰਮ੍ਰਿਤਸਰ ਵੱਲੋਂ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਜਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ।ਇਸ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗਵਾਈ ਹੇਠ ਅਤੇ
ਪ੍ਰੋਜੈਕਟ ਜੀਵਨਜੋਤ 2.0 ਤਹਿਤ ਦੂਜੇ ਦਿਨ ਵੀ ਭੀਖ ਮੰਗਣ ਵਾਲੇ ਬੱਚਿਆਂ ਵਿਰੁੱਧ ਸਖਤ ਕਾਰਵਾਈ ਕੀਤੇ ਜਾਣ ਦਾ ਦ੍ਰਿਸ਼.


ਅੰਮ੍ਰਿਤਸਰ 08 ਜਨਵਰੀ (ਹਿੰ. ਸ.)। ਪ੍ਰੋਜੈਕਟ ਜੀਵਨਜੋਤ 2.0 ਤਹਿਤ ਜਿਲ੍ਹਾ ਪ੍ਰਸਾਸ਼ਨ, ਅੰਮ੍ਰਿਤਸਰ ਵੱਲੋਂ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਜਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ।ਇਸ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗਵਾਈ ਹੇਠ ਅਤੇ ਜਿਲ੍ਹਾ ਟਾਸਕ ਫੋਰਸ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਛਾਪੇਮਾਰੀ ਕੀਤੀ ਗਈ| ਛਾਪੇਮਾਰੀ ਕਰਦਿਆਂ ਦੌਰਾਨ 06 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਉ ਕੀਤਾ ਗਿਆ।

ਗੁਰਮੀਤ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗ਼ਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗਾਂ ਅਤੇ ਜਾਗਰੁਕਤਾ ਮੁਹਿੰਮਾਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਭੀਖ ਮੰਗਣ ਵਰਗੀਆਂ ਅਣਮਨੁੱਖੀ ਪ੍ਰਥਾਵਾਂ ਤੋਂ ਬਚਾਉਣਾ ਹੈ। ਜਿਲ੍ਹਾ ਪ੍ਰਸ਼ਾਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਜਿਲ੍ਹਾ ਅੰਮ੍ਰਿਤਸਰ ਨੂੰ ਬਾਲ ਭਿਖਿਆ ਮੁਕਤ ਕੀਤਾ ਜਾਵੇਗਾ।

ਨਾਲ ਹੀ ਉਹਨਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਸਥਾਨ ਤੇ ਬੱਚਿਆਂ ਨੂੰ ਭੀਖ ਮੰਗਦੇ ਹੋਏ ਜਾਂ ਕਿਸੇ ਹੋਰ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਹੋਏ ਵੇਖਦੇ ਹੋ ਤਾਂ ਤੁਰੰਤ ਜਿਲ੍ਹਾ ਬਾਲ ਸੁਰੱਖਿਆ ਯੁਨਿਟ ਨੂੰ ਸੂਚਿਤ ਕੀਤਾ ਜਾਵੇ । ਇਸ ਬਾਬਤ ਅੰਮ੍ਰਿਤਸਰ ਜਿਲ੍ਹੇ ਦੀ ਆਮ ਜਨਤਾ ਇਹਨਾਂ ਨੰਬਰਾਂ ਤੇ 1098 (ਚਾਈਲਡ ਹੈਲਪਲਾਈਨ), 9876357202, 9501291402 ਅਤੇ 9319267958 ਤੁਰੰਤ ਕਾਲ ਕਰਕੇ ਸੂਚਿਤ ਕਰੇ। ਇਸ ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ, ਉਹਨਾ ਦੀ ਟਾਸਕ ਟੀਮ, ਅਤੇ ਉਹਨਾਂ ਦੀ ਟੀਮ (ਪੁਲਿਸ ਵਿਭਾਗ) ਦਾ ਵਿਸ਼ੇਸ਼ ਯੋਗਦਾਨ ਰਿਹਾ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande