
ਅੰਮ੍ਰਿਤਸਰ, 09 ਜਨਵਰੀ (ਹਿੰ. ਸ.)। ਆਮ ਆਦਮੀ ਪਾਰਟੀ ਦੀ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਹੈ ਅਤੇ ਸਮਾਜ ਦੇ ਅਹਿਮ ਹਿੱਸਾ ਮੰਨੇ ਜਾਂਦੇ ਦਿਵਿਆਂਗ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਵਿਖੇ ਜਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਅਲਿਮਕੋ ਦੁਆਰਾ ਲਗਾਏ ਗਏ ਕੈਂਪ ਦੌਰਾਨ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਵੰਡਣ ਸਮੇਂ ਕੀਤਾ।
ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ। ਉਨਾਂ ਦੱਸਿਆ ਕਿ ਅਲਿਮਕੋ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਪ੍ਰਸ਼ੰਸਾ ਯੋਗ ਹੈ।
ਉਨਾਂ ਦੱਸਿਆ ਕਿ ਅੱਜ ਦੇ ਕੈਂਪਾਂ ਵਿੱਚ 125 ਦਿਵਿਆਂਗ ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 254 ਸਹਾਇਕ ਉਪਕਰਨ ਕਰੀਬ 20 ਲੱਖ 18 ਹਜ਼ਾਰ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ। ਉਨਾਂ ਦੱਸਿਆ ਕਿ ਕੈਂਪ ਦੌਰਾਨ ਬੈਟਰੀ ਵਾਲੇ ਟਰਾਈਸਾਈਕਲ, ਵੀਲ੍ਹ ਚੇਅਰ ਅਤੇ ਹੋਰ ਉਪਕਰਣਾਂ ਦੀ ਵੰਡ ਲੋੜਵੰਦਾਂ ਨੂੰ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਮੈਂ ਇਸ ਬਾਬਤ ਅਲਿਮਕੋ ਨਾਲ ਰਾਬਤਾ ਕਾਇਮ ਕੀਤਾ ਸੀ ਕਿ ਸਾਡੇ ਸਰਹੱਦੀ ਇਲਾਕੇ ਦੇ ਲੋੜਵੰਦਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣ, ਜਿਨਾਂ ਨੇ ਪਹਿਲਾਂ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਜਿਸ ਵਿੱਚ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਸਾਰੇ ਉਪਕਰਣ ਅਲਿਮਕੋ ਵਲੋਂ ਬਹੁਤ ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ। ਉਨਾਂ ਦੱਸਿਆ ਕਿ 10 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਕੈਂਪ ਲਗਾਇਆ ਜਾਵੇਗਾ।
ਇਸ ਮੌਕੇ ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 22 ਮੋਟੋਰਾਈਜਡ ਟਰਾਈਸਾਈਕਲ, 48 ਟਰਾਈ ਸਾਈਕਲ, 27 ਵੀਲ ਚੇਅਰ, 1 ਸੀ.ਪੀ. ਚੇਅਰ, 5 ਟੀ:ਐਲ:ਐਮ ਕਿੱਟ, 24 ਸੁਣਨ ਵਾਲੀਆਂ ਮਸ਼ੀਨਾਂ, 60 ਬੇਸਾਖੀਆਂ, 22 ਵਾਲਕਿੰਗ ਸਟਿੱਕ, 5 ਵਾਕਰ, 12 ਰੋਲੇਟਰ, 21 ਕੁਸ਼ਨਜ਼, 1 ਐਲੀ.ਐਸ.ਬੈਲਟ, 1 ਸੁਗਮਿਆ ਕੇਨ, ਅਤੇ 5 ਬਨਾਉਟੀ ਅੰਗ ਵੰਡੇ ਗਏ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ