
ਲਾਲੜੂ, 09 ਜਨਵਰੀ (ਹਿੰ. ਸ.)। ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਮਾਣਯੋਗ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਨਿਵਾਸੀ ਕੁਲਦੀਪ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪੁੱਤਰ ਅਰਮਾਨ ਚੌਹਾਨ ਦੇ ਕੈਨੇਡਾ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦਾਈ ਘਟਨਾ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਮਾਣਯੋਗ ਵਿਧਾਇਕ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਪੰਜਾਬ ਸਰਕਾਰ, ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਦੇਸ਼ ਮਾਮਲਿਆਂ ਬਾਰੇ ਸੰਬੰਧਤ ਮੰਤਰੀ ਨਾਲ ਗੱਲਬਾਤ ਕੀਤੀ ਗਈ ਹੈ, ਤਾਂ ਜੋ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਬਣਦੀ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾ ਸਕੇ।
ਰੰਧਾਵਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰ ਦੇ ਨਾਲ ਪੂਰੀ ਤਰ੍ਹਾਂ ਖੜੀ ਹੈ ਅਤੇ ਹਰ ਪੱਧਰ ‘ਤੇ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ