ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਕੱਢੀਆਂ ਜਾਣਗੀਆਂ ਪੈਦਲ ਯਾਤਰਾਵਾਂ: ਮੇਅਰ ਨਗਰ ਨਿਗਮ
ਅੰਮ੍ਰਿਤਸਰ, 09 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ ਕਰਦੇ ਹੋਏ ਇਸ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਪੈਦਲ ਯਾਤਰਾਵਾਂ ਕੱਢੀਆਂ ਜਾਣਗੀਆਂ। ਇਨਾਂ ਸ਼
ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਜਾਣਕਾਰੀ ਦਿੰਦੇ ਹੋਏ.


ਅੰਮ੍ਰਿਤਸਰ, 09 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ ਕਰਦੇ ਹੋਏ ਇਸ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਪੈਦਲ ਯਾਤਰਾਵਾਂ ਕੱਢੀਆਂ ਜਾਣਗੀਆਂ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਹਲਕਾ ਪੂਰਬੀ ਅਤੇ ਦੱਖਣੀ ਦੀਆਂ ਵਾਰਡਾਂ ਦੇ ਇੰਚਾਰਜ਼ ਸਾਹਿਬਾਨਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ ਕਰ ਦਿੱਤਾ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਜੰਗ ਵਿੱਚ ਸਾਰੇ ਵੱਧ ਚੜ੍ਹ ਕੇ ਹਿੱਸਾ ਲਈਏ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

ਉਨਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਮਿੱਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੱਗੇ ਹੋਏ ਹਨ ਪਰ ਹੁਣ ਸਾਡੇ ਵਲੰਟੀਅਰ ਵੀ ਇਸ ਕੰਮ ਨੂੰ ਇਕੱਠੇ ਹੋ ਕੇ ਨਸ਼ੇ ਨੂੰ ਖ਼ਤਮ ਕਰਨਗੇ। ਉਨਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਕਿਹਾ ਕਿ ਉਹ ਪੰਜਾਬ ਦੀ ਹਰ ਗਲੀ ਕੋਨੇ-ਮਹੱਲੇ ਅਤੇ ਪਿੰਡ ਵਿੱਚ ਜਾਣ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਕਰਕੇ ਉਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੈ ਕੇ ਆਉਣ। ਮੇਅਰ ਭਾਟੀਆ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਨੂੰ ਇਕ ਜੁੱਟ ਹੋਣਾ ਪਵੇਗਾ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਸ਼ਾ ਮੁਕਤੀ ਮੋਰਚਾ ਦੇ ਜਿਲ੍ਹਾ ਪ੍ਰਧਾਨ ਦੀਕਸ਼ਤ ਧਵਨ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦੂਜਾ ਪੜਾਅ ਸ਼ੁਰੂ ਹੋ ਚੁੱਕਾ ਹੈ ਅਤੇ 10 ਜਨਵਰੀ ਤੋਂ ਲੈ ਕੇ 25 ਜਨਵਰੀ ਤੱਕ ਹਰ ਪਿੰਡ ਸ਼ਹਿਰ ਪੈਦਲ ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਸਦਾ ਮੁੱਖ ਮਕਸਦ ਨਸ਼ੇ ਰੂਪੀ ਕੋਹੜ ਦੇ ਖਿਲਾਫ਼ ਇਕ ਲੋਕ ਲਹਿਰ ਪੈਦਾ ਕਰਨਾ ਹੈ ਤਾਂ ਜੋ ਨਸ਼ੇ ਨੂੰ ਜੜ੍ਹ ਤੇ ਮੁਕਾਇਆ ਜਾ ਸਕੇ।

ਉਨਾਂ ਦੱਸਿਆ ਕਿ ਸਰਕਾਰ ਵਲੋਂ ਪਿੰਡਾ ਦੇ ਪਹਿਰੇਦਾਰ ਦੇ ਨਾਂ ਤੇ ਇਹ ਕੈਂਪੇਅਨ ਲਾਂਚ ਕੀਤੀ ਗਈ ਹੈ ਜਿਸਦੇ ਨਾਲ ਇਕ ਫੋਨ ਨੰਬਰ 98991-00002 ਜਿਸਦੇ ਉੱਪਰ ਲੋਕ ਮਿਸ ਕਾਲ ਦੇ ਕੇ ਪਿੰਡ ਦੇ ਪਹਿਰੇਦਾਰਾ ਵਜੋਂ ਆਪਣੀ ਭੂਮਿਕਾ ਨਿਭਾ ਸਕਣਗੇ। ਧਵਨ ਨੇ ਕਿਹਾ ਕਿ ਸਰਕਾਰ ਵਲੋਂ ਲਾਂਚ ਕੀਤੀ ਗਈ ਐਪ ਰਾਹੀਂ ਲੋਕ ਆਪਣੇ ਇਲਾਕੇ ਵਿੱਚ ਨਸ਼ਾ ਤਸਕਰ ਦੀ ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ ਅਤੇ ਇਸ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਧਵਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।

ਇਸ ਮੀਟਿੰਗ ਵਿੱਚ ਵਧੀਕ ਕਮਿਸ਼ਨਰ ਨਗਰ ਨਿਗਮ ਜੈ ਇੰਦਰ ਸਿੰਘ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਪ੍ਰਭਬੀਰ ਸਿੰਘ ਬਰਾੜ, ਐਸ.ਪੀ. ਪਰਵੇਸ਼ ਚੋਪੜਾ, ਏ.ਸੀ.ਪੀ. ਅਨੁਭਵ ਜੈਨ, ਹਰਨੂਰ ਸਿੰਘ, ਮਨਜੀਤ ਸਿੰਘ ਫੌਜੀ, ਨੋਡਲ ਅਫ਼ਸਰ ਸੰਜੀਵ ਕਾਲੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande