
ਪੱਟੀ/ਤਰਨ ਤਾਰਨ, 09 ਜਨਵਰੀ (ਹਿੰ. ਸ.)।ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਤਹਿਤ ਸਕੂਲ ਆਫ਼ ਐਮੀਨੈਂਸ, ਪੱਟੀ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ 'ਤੇ ਇੱਕ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਸਿਖਲਾਈ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ ਦੀ ਯੋਗ ਅਗਵਾਈ ਅਤੇ ਸਕੂਲ ਪ੍ਰਿੰਸੀਪਲ ਉਂਕਾਰ ਸਿੰਘ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਸੰਪੰਨ ਹੋਇਆ।
ਸਿਖਲ਼ਾਈ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੋਂ ਆਏ ਅਧਿਆਪਕਾਂ ਨੇ ਸਰਗਰਮੀ ਨਾਲ ਹਿੱਸਾ ਲਿਆ। ਇਸ ਮੌਕੇ ਰਿਸੋਰਸ ਪਰਸਨਜ਼ ਮੈਡਮ ਦੀਕਸ਼ਾ ਵਸ਼ਿਸ਼ਟ ਅਤੇ ਮੈਡਮ ਰੰਗਤ ਵੱਲੋਂ ਅਧਿਆਪਕਾਂ ਨੂੰ ਦੱਸਿਆ ਗਿਆ ਕਿ ਉਹ ਕਿਸ ਤਰ੍ਹਾਂ ਸਕੂਲੀ ਪੱਧਰ 'ਤੇ ਵਿਿਦਆਰਥੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾ ਸਕਦੇ ਹਨ। ਰਿਸੋਰਸ ਪਰਸਨਜ਼ ਨੇ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵਿਿਦਆਰਥੀਆਂ ਦੇ ਵਿਹਾਰ 'ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਨਸ਼ਿਆਂ ਵਿਰੁੱਧ ਚੇਤੰਨ ਕਰਨ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਓਂਕਾਰ ਸਿੰਘ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਉਸਰਈਏ ਹੁੰਦੇ ਹਨ ਅਤੇ ਉਹ ਵਿਿਦਆਰਥੀਆਂ ਨੂੰ ਸਹੀ ਮਾਰਗਦਰਸ਼ਨ ਦੇ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਸ ਟ੍ਰੇਨਿੰਗ ਤੋਂ ਬਾਅਦ ਅਧਿਆਪਕ ਆਪਣੇ-ਆਪਣੇ ਸਕੂਲਾਂ ਵਿੱਚ ਜਾ ਕੇ ਵਿਿਦਆਰਥੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣਗੇ ਤਾਂ ਜੋ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਇਆ ਜਾ ਸਕੇ।
----------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ