
ਅੰਮ੍ਰਿਤਸਰ, 09 ਜਨਵਰੀ (ਹਿੰ. ਸ.)। ਗੁਰੂ ਘਰ ਦੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਵਿੱਫਟ ਗੱਡੀ ਭੇਟ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਸ਼ਰਧਾਲੂ ਪਰਿਵਾਰ ਨੇ ਸਵਿੱਫਟ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਆਪਣੀ ਸਮਰਥਾ ਗੁਰੂ ਘਰ ਦੀਆਂ ਸੇਵਾਵਾਂ ਵਿਚ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਹਿਤ ਹੀ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ਦੇ ਪਿੰਡ ਮੁਕਾਮ ਤੋਂ ਮਾਤਾ ਪੂਰਨ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਵੱਲੋਂ ਬਖ਼ਸ਼ੀਆਂ ਦਾਤਾਂ ਦੇ ਸ਼ੁਕਰਾਨੇ ਵਜੋਂ ਸਵਿੱਫਟ ਗੱਡੀ ਭੇਟ ਕੀਤੀ ਹੈ। ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਤੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਪੁੱਜੇ ਸ਼ਰਧਾਲੂ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ