
ਫਤਿਹਗੜ੍ਹ ਚੂੜੀਆਂ/ਬਟਾਲਾ, 09 ਜਨਵਰੀ (ਹਿੰ. ਸ.)। 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਪਿੰਡਾਂ/ਵਾਰਡਾਂ ਦੇ ਪਹਿਰੇਦਾਰ ਪ੍ਰੋਗਰਾਮ ਸਬੰਧੀ ਫ਼ਤਿਹਗੜ੍ਹ ਚੂੜੀਆਂ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਐਸ.ਡੀ.ਐਮ ਡਾ. ਨਵਜੋਤ ਸ਼ਰਮਾ ਫ਼ਤਿਹਗੜ੍ਹ ਚੂੜੀਆਂ, ਬੀ.ਡੀ.ਪੀ.ਓ ਸੁਖਜਿੰਦਰ ਸਿੰਘ, ਡੀ.ਐਸ.ਪੀ ਰਾਜੇਸ਼ ਕੱਕੜ, ਐਸ.ਐਚ.ਓ ਸੁਰਿੰਦਰਪਾਲ ਸਿੰਘ, ਗਗਨਦੀਪ ਸਿੰਘ ਹਲਕਾ ਸੰਗਠਨ ਇੰਚਾਰਜ, ਸਰਪੰਚ ਗੁਰਬਿੰਦਰ ਸਿੰਘ ਹਲਕਾ ਯੂਥ ਪ੍ਰਧਾਨ, ਸਮਸ਼ੇਰ ਸਿੰਘ ਸ਼ੇਰਾ ਬਲਾਕ ਪ੍ਰਧਾਨ, ਤੇਜਵਿੰਦਰ ਸਿੰਘ ਸ਼ਹਿਰੀ ਪ੍ਰਧਾਨ, ਡਾ. ਮੰਗਲ ਸਿੰਘ ਬੰਦੇਸ਼ਾ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ, ਜਸਬੀਰ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਾਰਡਾਂ ਦੇ ਨੁਮਾਇੰਦਿਆਂ, ਵਲੰਟੀਅਰਾਂ ਆਦਿ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਐੱਸ.ਡੀ.ਐਮ ਫਤਿਹਗੜ੍ਹ ਚੂੜੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ ਕਰਦੇ ਹੋਏ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਪੈਦਲ ਯਾਤਰਾਵਾਂ ਕੱਢੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ ਕਰ ਦਿੱਤਾ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਜੰਗ ਵਿੱਚ ਸਾਰੇ ਵੱਧ ਚੜ੍ਹ ਕੇ ਹਿੱਸਾ ਲਈਏ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।
ਉਨਾਂ ਪਿੰਡਾਂ/ਵਾਰਡਾਂ ਦੇ ਡਿਫੈਂਸ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਹਰ ਗਲੀ -ਮਹੱਲੇ ਅਤੇ ਪਿੰਡ ਵਿੱਚ ਜਾਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਨੂੰ ਇਕ ਜੁੱਟ ਹੋਣਾ ਪਵੇਗਾ।
ਉਨਾਂ ਦੱਸਿਆ ਕਿ ਸਰਕਾਰ ਵਲੋਂ ਪਿੰਡਾ ਦੇ ਪਹਿਰੇਦਾਰ ਦੇ ਨਾਂ ਤੇ ਇਹ ਮੁਹਿੰਮ ਲਾਂਚ ਕੀਤੀ ਗਈ ਹੈ ਜਿਸਦੇ ਨਾਲ ਇਕ ਫੋਨ ਨੰਬਰ 98991-00002 ਜਿਸਦੇ ਉੱਪਰ ਲੋਕ ਮਿਸ ਕਾਲ ਦੇ ਕੇ ਪਿੰਡ ਦੇ ਪਹਿਰੇਦਾਰਾ ਵਜੋਂ ਆਪਣੀ ਭੂਮਿਕਾ ਨਿਭਾ ਸਕਣਗੇ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਲਾਂਚ ਕੀਤੀ ਗਈ ਐਪ ਰਾਹੀਂ ਲੋਕ ਆਪਣੇ ਇਲਾਕੇ ਵਿੱਚ ਨਸ਼ਾ ਤਸਕਰ ਦੀ ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ ਅਤੇ ਇਸ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ