
ਜੰਮੂ, 22 ਫਰਵਰੀ (ਹਿੰ.ਸ.)। ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਜੰਗਲੀ ਖੇਤਰ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ।ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਉਦੋਂ ਸ਼ੁਰੂ ਹੋਇਆ ਜਦੋਂ ਫੌਜ ਦੇ ਜਵਾਨਾਂ ਨੇ ਦੋ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਚਟਰੂ ਦੇ ਜੰਗਲਾਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਘੇਰਾਬੰਦੀ ਵਾਲੇ ਖੇਤਰ ਵਿੱਚ ਵਾਧੂ ਬਲ ਭੇਜੇ ਗਏ ਹਨ ਅਤੇ ਹੋਰ ਜਾਣਕਾਰੀ ਦੀ ਉਡੀਕ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ