“ਪੰਜਾਬ ਸਖੀ ਸ਼ਕਤੀ ਮੇਲਾ ਸ੍ਰੀ ਮੁਕਤਸਰ ਸਾਹਿਬ” 23 ਫਰਵਰੀ ਤੋਂ ਹੋਵੇਗਾ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਹਿੰ.ਸ.)। ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ
“ਪੰਜਾਬ ਸਖੀ ਸ਼ਕਤੀ ਮੇਲਾ ਸ੍ਰੀ ਮੁਕਤਸਰ ਸਾਹਿਬ” 23 ਫਰਵਰੀ ਤੋਂ ਹੋਵੇਗਾ ਸ਼ੁਰੂ


ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਹਿੰ.ਸ.)। ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ (ਐਸਐਚਜੀ) ਅਤੇ ਸੂਖਮ ਲਘੂ ਅਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਜ਼ਿਲ੍ਹਾ ਪੱਧਰੀ ਮਹਿਲਾ ਹਾਟ/ਟ੍ਰੇਡ ਫੇਅਰ/ਮੇਲਾ “ਪੰਜਾਬ ਸਖੀ ਸ਼ਕਤੀ ਮੇਲਾ - ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਭਲਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪਾਰਕ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਦੀਪ, ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਮਹਿਲਾ ਹਾਟ/ਟ੍ਰੇਡ ਫੇਅਰ/ਮੇਲਾ 23 ਫ਼ਰਵਰੀ ਤੋਂ ਸ਼ੁਰੂ ਹੋ ਕੇ 25 ਫ਼ਰਵਰੀ 2026 ਤੱਕ ਚੱਲੇਗਾ। ਇਸ ਮੇਲੇ ਵਿੱਚ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ, ਅਤੇ ਐੱਮ.ਐੱਸ.ਐੱਮ.ਈ ਯੂਨਿਟਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਲਈ ਵੱਖ-ਵੱਖ ਸਟਾਲਾਂ ਦੀ ਵਿਵਸਥਾ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੰਗੀਤ ਸਰੋਤਾ ਫੰਕਸ਼ਨਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੇਲੇ ਦਾ ਉਦਘਾਟਨ ਜਗਦੀਪ ਸਿੰਘ ਕਾਕਾ ਬਰਾੜ, ਐੱਮ.ਐੱਲ.ਏ. ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਜਾਵੇਗਾ। ਮੇਲੇ ਵਿੱਚ ਪਹੁੰਚਣ ਵਾਲੇ ਇਲਾਕਾ ਨਿਵਾਸੀਆਂ ਦੇ ਮਨੋਰੰਜਨ ਲਈ ਸੱਭਿਆਚਾਰਕ ਗਤੀਵਿਧੀਆਂ ਵੀ ਕੀਤੀਆਂ ਜਾਣਗੀਆ, ਜਿਸ ਵਿੱਚ ਗਿੱਧਾ, ਭੰਗੜਾ, ਗੀਤ-ਸੰਗੀਤ, ਕਵੀਸ਼ਰੀ, ਨਾਟਕ ਆਦਿ ਪੇਸ਼ ਕੀਤੇ ਜਾਣਗੇ। ਇਸ ਦੌਰਾਨ ਪ੍ਰਸਿੱਧ ਲੋਕ ਗਾਇਕ ਗੁਰਮਾਣ ਭੁੱਲਰ ਅਤੇ ਹਰਸ਼ ਵਿੱਜ ਅਤੇ ਰੋਡਿਆਂ ਵਾਲਾ ਕਵੀਸ਼ਰੀ ਜੱਥਾ (ਹਰਵਿੰਦਰ ਸਿੰਘ ਰੋਡੇ ਗੁਰਸੇਵਕ ਸਿੰਘ ਬੀੜ ਅਤੇ ਲਖਵਿੰਦਰ ਸਿੰਘ ਸਰੀਂਹਵਾਲਾ) ਆਪਣੀ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ 24 ਫ਼ਰਵਰੀ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ ਅਤੇ ਮੇਲੇ ਦੌਰਾਨ ਤਿੰਨੇ ਦਿਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੀ ਬਣਾਏ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਇਹ ਮੇਲਾ ਸਥਾਨਕ ਮਹਿਲਾ ਉੱਦਮੀਆਂ ਅਤੇ ਐੱਮ.ਐੱਸ.ਐੱਮ.ਈਜ਼. ਲਈ ਆਪਣੇ ਉਤਪਾਦਾਂ ਦੀ ਵਿਕਰੀ ਅਤੇ ਨਵੇਂ ਵਪਾਰਕ ਮੌਕੇ ਪ੍ਰਦਾਨ ਕਰਨ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ ਉੱਥੇ ਹੀ ਆਮ ਲੋਕਾਂ ਲਈ ਗੁਣਵੱਤਾ ਭਰਪੂਰ ਵਾਜਬ ਕੀਮਤ ‘ਤੇ ਘਰੇਲੂ ਉਤਪਾਦ ਵੀ ਮੁਹੱਈਆ ਕਰਵਾਏਗਾ। ਉਹਨਾਂ ਜ਼ਿਲ੍ਹੇ ਅਤੇ ਆਸ ਪਾਸ ਦੇ ਇਲਾਕਾ ਨਿਵਾਸੀਆਂ ਨੂੰ ਮੇਲੇ ਵਿੱਚ ਆਉਣ ਲਈ ਖੁੱਲਾ ਸੱਦਾ ਦਿੱਤਾ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande