ਧਾਰਮਿਕ ਸਮਾਗਮ ਸੰਗਤਾਂ ਵਿੱਚ ਚੇਤੰਨਤਾ ਪੈਦਾ ਕਰਦੇ ਹਨ : ਰਾਜੂ ਖੰਨਾ
ਮੰਡੀ ਗੋਬਿੰਦਗੜ੍ਹ, 22 ਫਰਵਰੀ (ਹਿੰ.ਸ.)। ਬਾਬਾ ਨਿਸ਼ਾਨ ਸਿੰਘ ਮੰਡੀ ਗੋਬਿੰਦਗੜ੍ਹ ਵੱਲੋਂ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਧਾਰਮਿਕ ਸਮਾਗਮ ਕਰਵਾਕੇ ਸੰਤ ਬਾਬਾ ਸੰਤੋਖ ਸਿੰਘ ਜੀ ਸ੍ਰੀ ਜੋਤੀ ਸਰੂਪ ਫਤਿਹਗੜ੍ਹ ਸਾਹਿਬ ਵਾਲਿਆਂ ਦੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਧਾਰਮਿਕ ਸਮਾਗਮ ਵਿੱਚ ਸ਼੍ਰੋਮਣੀ ਅਕ
ਧਾਰਮਿਕ ਸਮਾਗਮ ਦੌਰਾਨ ਬਾਬਾ ਨਿਸ਼ਾਨ ਸਿੰਘ ਮੰਡੀ ਗੋਬਿੰਦਗੜ੍ਹ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਸਮੇਂ।


ਮੰਡੀ ਗੋਬਿੰਦਗੜ੍ਹ, 22 ਫਰਵਰੀ (ਹਿੰ.ਸ.)। ਬਾਬਾ ਨਿਸ਼ਾਨ ਸਿੰਘ ਮੰਡੀ ਗੋਬਿੰਦਗੜ੍ਹ ਵੱਲੋਂ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਧਾਰਮਿਕ ਸਮਾਗਮ ਕਰਵਾਕੇ ਸੰਤ ਬਾਬਾ ਸੰਤੋਖ ਸਿੰਘ ਜੀ ਸ੍ਰੀ ਜੋਤੀ ਸਰੂਪ ਫਤਿਹਗੜ੍ਹ ਸਾਹਿਬ ਵਾਲਿਆਂ ਦੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਧਾਰਮਿਕ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ ਜਿੱਥੇ ਸੰਤਾ ਮਹਾਂਪੁਰਸ਼ਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਉਥੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਜਿੱਥੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਹਾਈ ਹੁੰਦੇ ਹਨ ਉਥੇ ਸੰਗਤਾਂ ਵਿੱਚ ਸਿੱਖੀ ਸਰੂਪ ਦੇ ਧਾਰਨੀ ਬਣ ਗੁਰੂ ਦੇ ਲੜ ਲੱਗਣ ਲਈ ਵੀ ਚੇਤੰਨਤਾ ਪੈਦਾ ਕਰਦੇ ਹਨ। ਉਨ੍ਹਾਂ ਬਾਬਾ ਨਿਸ਼ਾਨ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹਨਾਂ ਵੱਲੋਂ ਇਹ ਹਰ ਸਾਲ ਬਰਸੀਂ ਮਨਾ ਕਿ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਯਤਨ ਕੀਤਾ ਜਾਂਦਾ ਹੈ। ਜਿਸ ਲਈ ਬਾਬਾ ਨਿਸ਼ਾਨ ਸਿੰਘ ਵਧਾਈ ਦੇ ਪਾਤਰ ਹਨ। ਰਾਜੂ ਖੰਨਾ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਲਈ ਲੋਕ ਲਹਿਰ ਖੜੀ ਕਰਨ ਜਿਸ ਲਈ ਉਹਨਾਂ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੱਟ ਕੇ ਸਾਥ ਦਿੱਤਾ ਜਾਵੇਗਾ।

ਇਸ ਸਮਾਗਮ ਵਿੱਚ ਭਾਈ ਗੁਰਪ੍ਰੀਤ ਸਿੰਘ ਹੈਂਡ ਗ੍ਰੰਥੀ, ਬਾਬਾ ਹਰਜੀਤ ਸਿੰਘ ਗੋਬਿੰਦਗੜ ਵਾਲੇ, ਬਾਬਾ ਸਵਰਨ ਸਿੰਘ ਖੰਨੇ ਵਾਲੇ, ਭਾਈ ਜਸਵੰਤ ਸਿੰਘ ਪਟਿਆਲਾ ਵਾਲੇ, ਗਿਆਨੀ ਜਸਵਿੰਦਰ ਸਿੰਘ ਵੱਲੋਂ ਜਿਥੇ ਆਪਣੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਥੇ ਇਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜਥੇਦਾਰ ਨਾਜ਼ਰ ਸਿੰਘ ਸੰਤ ਨਗਰ, ਸੀਨੀਅਰ ਆਗੂ ਬਲਵੀਰ ਸਿੰਘ ਫੋਰਮੈਨ, ਸਾਬਕਾ ਕੌਂਸਲਰ ਬਿਕਰਮ ਸਿੰਘ ਬੀਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀਆਂ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande