ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’
ਅੰਮ੍ਰਿਤਸਰ, 23 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ ’ਤੇ ਪ੍ਰਸਿੱਧ ਕਰਨ ਦੇ ਮੰਤਵ ਨਾਲ ਮਿਤੀ 27 ਫਰਵਰੀ ਤੋਂ 1 ਮਾਰਚ ਤੱਕ ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ‘ਰੰਗਲਾ ਪੰਜਾਬ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ


ਅੰਮ੍ਰਿਤਸਰ, 23 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ ’ਤੇ ਪ੍ਰਸਿੱਧ ਕਰਨ ਦੇ ਮੰਤਵ ਨਾਲ ਮਿਤੀ 27 ਫਰਵਰੀ ਤੋਂ 1 ਮਾਰਚ ਤੱਕ ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ‘ਰੰਗਲਾ ਪੰਜਾਬ’ ਉਤਸਵ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਇਸ ਰੰਗਲਾ ਪੰਜਾਬ ਉਤਸਵ ਦੀ ਕਾਮਯਾਬੀ ਲਈ ਵੱਖ-ਵੱਖ ਵਿਭਾਗੀ ਕਮੇਟੀਆਂ ਦਾ ਗਠਨ ਕਰਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਮੈਦਾਨ ਵਿੱਚ ਹੋਵੇਗਾ।

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ 27 ਫਰਵਰੀ ਨੂੰ ਰੰਗਲਾ ਪੰਜਾਬ ਉਤਸਵ ਸ਼ੁਰੂ ਹੋਵੇਗਾ ਜੋ 1 ਮਾਰਚ 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਇਹ ਰੰਗਲਾ ਪੰਜਾਬ ਉਤਸਵ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੋਵੇਗਾ ਅਤੇ ਇਸ ਵਿੱਚ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਖ਼ੂਬਸੂਰਤ ਝਲਕ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਖ਼ੂਬਸੂਰਤ ਕਰਾਫ਼ਟ ਬਜ਼ਾਰ ਲਗਾਇਆ ਜਾਵੇਗਾ ਜਿਸ ਦੁਕਾਨਦਾਰਾਂ ਵੱਲੋਂ ਸਟਾਲ ਲਗਾ ਕੇ ਰਿਵਾੲਤੀ ਪੰਜਾਬੀ ਅਤੇ ਹੋਰ ਸਮਾਨ ਵੇਚਿਆ ਜਾਵੇਗਾ। ਇਸ ਤੋਂ ਇਲਾਵਾ ਉਤਸਵ ਦੌਰਾਨ ਲਗਾਈ ਜਾਣ ਵਾਲੀ ਫੂਡ ਕੋਰਟ ਵਿੱਚ ਪੰਜਾਬ ਦੇ ਲਜ਼ੀਜ਼ ਪਕਵਾਨਾਂ ਦਾ ਸਵਾਦ ਵੀ ਚੱਖਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੇ ਤਿੰਨੇ ਦਿਨ ਪੰਜਾਬ ਦੇ ਨਾਮੀਂ ਗਾਇਕ ਕਲਾਕਾਰਾਂ ਵੱਲੋਂ ਗਾਇਕੀ ਦੇ ਅਖ਼ਾੜੇ ਲਗਾ ਕੇ ਦਰਸ਼ਕਾਂ ਦਾ ਮੰਨੋਰੰਜ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬੀ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਗਿੱਧਾ-ਭੰਗੜਾ ਦੀ ਪੇਸ਼ਕਾਰੀ ਵੀ ਦੇਖਣ ਨੂੰ ਮਿਲੇਗੀ।

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਆਮ ਲੋਕਾਂ ਦੀ ਐਂਟਰੀ ਬਿਲਕੁੱਲ ਮੁਫ਼ਤ ਹੋਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ 27, 28 ਫਰਵਰੀ ਅਤੇ 1 ਮਾਰਚ ਨੂੰ ਲੱਗ ਰਹੇ ਰੰਗਲਾ ਪੰਜਾਬ ਉਤਸਵ ਵਿੱਚ ਪਹੁੰਚ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਖ਼ੂਬਸੂਰਤ ਝਲਕ ਨੂੰ ਦੇਖਣ ਅਤੇ ਇਸ ਦਾ ਅਨੰਦ ਮਾਨਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande