ਪੁਲਿਸ ਰਾਜ ਤੋਂ ਦੁਖੀ ਲੋਕਾਂ ਨੂੰ ਸਿਰਫ਼ ਸ਼੍ਰੋਮਣੀ ਅਕਾਲੀ ਦਲ ਵਿਚ ਹੀ ਪੰਜਾਬ ਦੀ ਬਿਹਤਰੀ ਦਿਖਾਈ ਦੇ ਰਹੀ : ਬਲਜੀਤ ਸਿੰਘ ਭੁੱਟਾ
ਫ਼ਤਿਹਗੜ੍ਹ ਸਾਹਿਬ, 23 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਨਵੇਂ ਬਣੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਮਜਬੂਤੀ ਮਿਲ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਦੇਖ ਕੇ ਪਿੰਡਾਂ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦ
ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕਰਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ।


ਫ਼ਤਿਹਗੜ੍ਹ ਸਾਹਿਬ, 23 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਨਵੇਂ ਬਣੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਮਜਬੂਤੀ ਮਿਲ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਦੇਖ ਕੇ ਪਿੰਡਾਂ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।

ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਕਰੀਬ 10 ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਭ ਤੋਂ ਵੱਧ ਪੁਰਾਣੀ ਪਾਰਟੀ ਹੈ, ਜਿਸਨੇ ਹਮੇਸ਼ਾ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਲਈ ਮੋਰਚੇ ਲਗਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਅਤੇ ਸੂਬੇ ਅੰਦਰ ਵੱਧ ਰਹੇ ਪੁਲਿਸ ਰਾਜ ਤੋਂ ਦੁਖੀ ਹੋਏ ਲੋਕਾਂ ਨੂੰ ਕੇਵਲ ਸ਼੍ਰੋਮਣੀ ਅਕਾਲੀ ਦਲ ਵਿਚ ਹੀ ਪੰਜਾਬ ਦੀ ਬਿਹਤਰੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ।

ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਸ ਤਰ੍ਹਾਂ ਲੋਕਾਂ ਨਾਲ ਜਮੀਨੀ ਪੱਧਰ ਤੇ ਸੰਪਰਕ ਬਣਾ ਕੇ ਲੋਕ ਹਿੱਤਾਂ ਲਈ ਆਵਾਜ਼ ਚੁੱਕੀ ਜਾ ਰਹੀ ਹੈ, ਉਸ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਤੋਂ ਸਪੱਸ਼ਟ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਸਫਲਤਾ ਮਿਲੇਗੀ ਅਤੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande