ਵਿਧਾਇਕਾ ਨਰਿੰਦਰ ਕੌਰ ਭਰਾਜ ਨੇ 1.89 ਕਰੋੜ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਸੰਗਰੂਰ/ਭਵਾਨੀਗੜ੍ਹ, 23 ਫਰਵਰੀ (ਹਿੰ.ਸ.)। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਕਰੀਬ 01 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਰੋਡ ਬਾਸੀਅਰਕ ਸਮੇਤ ਫਿਰਨੀ ਤੋਂ ਪਿੰਡ ਆਲਮਪੁਰ ਤੱਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫ
ਨੀਂਹ ਪੱਥਰ ਰੱਖਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ


ਸੰਗਰੂਰ/ਭਵਾਨੀਗੜ੍ਹ, 23 ਫਰਵਰੀ (ਹਿੰ.ਸ.)। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਕਰੀਬ 01 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਰੋਡ ਬਾਸੀਅਰਕ ਸਮੇਤ ਫਿਰਨੀ ਤੋਂ ਪਿੰਡ ਆਲਮਪੁਰ ਤੱਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਕਾਰਜ ਪਿੰਡ ਵਾਸੀਆਂ ਲਈ ਆਵਾਜਾਈ ਸੁਵਿਧਾਵਾਂ ਨੂੰ ਬਹੁਤ ਸੁਧਾਰੇਗਾ ਅਤੇ ਹਾਦਸਿਆਂ ਦੀ ਸੰਭਾਵਨਾ ਨੂੰ ਘਟਾਏਗਾ।

ਵਿਧਾਇਕ ਭਰਾਜ ਨੇ ਦੱਸਿਆ ਕਿ ਸੜਕ ਚੌੜੀ ਹੋਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੱਕ ਪਹੁੰਚਾਉਣ ਵਿੱਚ ਆਸਾਨੀ ਰਹੇਗੀ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲੇ ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਗੁਣਵੱਤਾ ਅਤੇ ਸਮੇਂ-ਸਿਰ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਤੋਂ ਇਲਾਵਾ ਪਿੰਡ ਨੂਰਪੁਰਾ ਵਿਖੇ 23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਸਟੇਡੀਅਮ ਵੀ ਲੋਕ ਅਰਪਿਤ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਢਾਂਚੇ ਦਾ ਵਿਕਾਸ ਬਹੁਤ ਜ਼ਰੂਰੀ ਹੈ।

ਉਨ੍ਹਾਂ ਨੇ ਕਿਹਾ ਕਿ ਸਟੇਡੀਅਮ ਵਿੱਚ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਪਿੰਡ ਦੇ ਨੌਜਵਾਨ ਤਿਆਰੀ ਕਰ ਕੇ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਸਕਣ। ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਸੂਰਤ ਅਤੇ ਸਹੂਲਤਾਂ ਵਿੱਚ ਵੱਡਾ ਸੁਧਾਰ ਆਵੇਗਾ। ਇਸ ਮੌਕੇ ਵੱਖ ਵੱਖ ਅਹੁਦੇਦਾਰ, ਪੰਚਾਇਤ ਮੈਂਬਰ, ਇਲਾਕਾ ਵਾਸੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande