ਪੰਜਾਬ ਸਰਕਾਰ ਵੱਲੋਂ ਓ.ਟੀ.ਐਸ. ਸਕੀਮ ਵਿੱਚ 30 ਜੂਨ ਤੱਕ ਵਾਧਾ
ਚੰਡੀਗੜ੍ਹ, 23 ਫਰਵਰੀ (ਹਿੰ.ਸ.)| ਪੰਜਾਬ ਮੰਤਰੀ ਮੰਡਲ ਨੇ 13 ਮਾਰਚ, 2025 ਨੂੰ ਨੋਟੀਫਾਈ ਕੀਤੀ ਗਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਨੂੰ 31 ਦਸੰਬਰ, 2025 ਤੋਂ 30 ਜੂਨ, 2026 ਤੱਕ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ। ਇਹ ਵਾਧਾ ਸਿਰਫ਼ ਸਰਕਾਰੀ ਵਿਭਾਗਾਂ/ਜਨਤਕ ਅਦਾਰਿਆਂ ਨੂੰ ਅਲਾਟ ਕੀਤੇ ਗਏ ਪਲਾਟਾਂ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਮੁੱਖ ਮੰਤਰੀ ਅਤੇ ਮੰਤਰੀ


ਚੰਡੀਗੜ੍ਹ, 23 ਫਰਵਰੀ (ਹਿੰ.ਸ.)| ਪੰਜਾਬ ਮੰਤਰੀ ਮੰਡਲ ਨੇ 13 ਮਾਰਚ, 2025 ਨੂੰ ਨੋਟੀਫਾਈ ਕੀਤੀ ਗਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਨੂੰ 31 ਦਸੰਬਰ, 2025 ਤੋਂ 30 ਜੂਨ, 2026 ਤੱਕ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ। ਇਹ ਵਾਧਾ ਸਿਰਫ਼ ਸਰਕਾਰੀ ਵਿਭਾਗਾਂ/ਜਨਤਕ ਅਦਾਰਿਆਂ ਨੂੰ ਅਲਾਟ ਕੀਤੇ ਗਏ ਪਲਾਟਾਂ ਅਤੇ ਉਨ੍ਹਾਂ ਅਲਾਟੀਆਂ 'ਤੇ ਲਾਗੂ ਹੋਵੇਗਾ ਜਿਨ੍ਹਾਂ ਨੇ 7 ਮਈ, 2025 ਦੀ ਨੀਤੀ ਤਹਿਤ ਪਲਾਟਾਂ ਦੀ ਬਹਾਲੀ ਲਈ ਅਪੀਲਾਂ ਦਾਇਰ ਕੀਤੀਆਂ ਸਨ ਅਤੇ ਓ.ਟੀ.ਐਸ. ਸਕੀਮ ਤਹਿਤ ਆਪਣੇ ਬਕਾਏ ਦਾ ਨਿਪਟਾਰਾ ਕਰਨ ਦੇ ਯੋਗ ਸਨ ਅਤੇ ਜਿਨ੍ਹਾਂ ਦੇ ਪਲਾਟ ਪੀ.ਐਸ.ਆਈ.ਈ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੁਆਰਾ ਬਹਾਲ ਕੀਤੇ ਗਏ ਹਨ। ਉਨ੍ਹਾਂ ਨੂੰ 13 ਮਾਰਚ, 2025 ਤੋਂ 30 ਜੂਨ, 2026 ਤੱਕ ਓ.ਟੀ.ਐਸ. ਸਕੀਮ ਤਹਿਤ ਵਿਆਜ ਸਮੇਤ ਆਪਣੇ ਬਕਾਏ ਦਾ ਨਿਪਟਾਰਾ ਕਰਨ ਦੀ ਇਜਾਜ਼ਤ ਹੋਵੇਗੀ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande