ਅੱਜ ਤੋਂ ਸ਼ੁਰੂ ਹੋਣ ਜਾ ਰਿਹਾ “ਪੰਜਾਬ ਸਖੀ ਸ਼ਕਤੀ ਮੇਲਾ ਸ੍ਰੀ ਮੁਕਤਸਰ ਸਾਹਿਬ”
ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਹਿੰ.ਸ.)। ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹ
ਅੱਜ ਤੋਂ ਸ਼ੁਰੂ ਹੋਣ ਜਾ ਰਿਹਾ “ਪੰਜਾਬ ਸਖੀ ਸ਼ਕਤੀ ਮੇਲਾ ਸ੍ਰੀ ਮੁਕਤਸਰ ਸਾਹਿਬ”


ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਹਿੰ.ਸ.)। ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖਮ ਲਘੂ ਅਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਜ਼ਿਲ੍ਹਾ ਪੱਧਰੀ ਮਹਿਲਾ ਹਾਟ/ਟ੍ਰੇਡ ਫੇਅਰ/ਮੇਲਾ “ਪੰਜਾਬ ਸਖੀ ਸ਼ਕਤੀ ਮੇਲਾ - ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪਾਰਕ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋਵੇਗਾ।

ਜਾਣਕਾਰੀ ਦਿੰਦਿਆਂ ਵਿਸ਼ਵ ਦੀਪ, ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਮਹਿਲਾ ਹਾਟ/ਟ੍ਰੇਡ ਫੇਅਰ/ਮੇਲਾ 23 ਫ਼ਰਵਰੀ ਤੋਂ ਸ਼ੁਰੂ ਹੋ ਕੇ ਮਿਤੀ 25 ਫ਼ਰਵਰੀ 2026 ਤੱਕ ਚੱਲੇਗਾ। ਇਸ ਮੇਲੇ ਵਿੱਚ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ, ਅਤੇ ਐੱਮ.ਐੱਸ.ਐੱਮ.ਈ ਯੂਨਿਟਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਲਈ ਵੱਖ-ਵੱਖ ਸਟਾਲਾਂ ਦੀ ਵਿਵਸਥਾ ਕੀਤੀ ਗਈ ਹੈ।

ਹੋਰ ਜਾਣਕਾਰੀ ਦਿੰਦਿਆਂ ਸੰਗੀਤ ਸਰੋਤਾ ਫੰਕਸ਼ਨਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੇਲੇ ਦਾ ਉਦਘਾਟਨ ਜਗਦੀਪ ਸਿੰਘ ਕਾਕਾ ਬਰਾੜ, ਐੱਮ.ਐੱਲ.ਏ. ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਜਾਵੇਗਾ। ਮੇਲੇ ਵਿੱਚ ਪਹੁੰਚਣ ਵਾਲੇ ਇਲਾਕਾ ਨਿਵਾਸੀਆਂ ਦੇ ਮਨੋਰੰਜਨ ਲਈ ਸੱਭਿਆਚਾਰਕ ਗਤੀਵਿਧੀਆਂ ਵੀ ਕੀਤੀਆਂ ਜਾਣਗੀਆ, ਜਿਸ ਵਿੱਚ ਗਿੱਧਾ, ਭੰਗੜਾ, ਗੀਤ-ਸੰਗੀਤ, ਕਵੀਸ਼ਰੀ, ਨਾਟਕ ਆਦਿ ਪੇਸ਼ ਕੀਤੇ ਜਾਣਗੇ। ਇਸ ਦੌਰਾਨ ਪ੍ਰਸਿੱਧ ਲੋਕ ਗਾਇਕ ਗੁਰਮਾਣ ਭੁੱਲਰ ਅਤੇ ਹਰਸ਼ ਵਿੱਜ ਅਤੇ ਰੋਡਿਆਂ ਵਾਲਾ ਕਵੀਸ਼ਰੀ ਜੱਥਾ (ਹਰਵਿੰਦਰ ਸਿੰਘ ਰੋਡੇ ਗੁਰਸੇਵਕ ਸਿੰਘ ਬੀੜ ਅਤੇ ਲਖਵਿੰਦਰ ਸਿੰਘ ਸਰੀਂਹਵਾਲਾ) ਆਪਣੀ ਪੇਸ਼ਕਾਰੀ ਕਰਨਗੇ। 24 ਫ਼ਰਵਰੀ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ ਅਤੇ ਮੇਲੇ ਦੌਰਾਨ ਤਿੰਨੇ ਦਿਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੀ ਬਣਾਏ ਜਾਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande