ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਕੱਲ੍ਹ ਲੱਗੇਗਾ ਰੋਜ਼ਗਾਰ ਕੈਂਪ
ਬਟਾਲਾ, 24 ਫਰਵਰੀ (ਹਿੰ.ਸ.)। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ ਕੱਲ੍ਹ 25 ਫਰਵਰੀ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰ: 217 ਬਲਾਕ-ਬੀ ਵਿੱਚ ਸਵੇਰੇ 10 ਵਜੇ ਤੋਂ ਲੈ ਕੇ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ


ਬਟਾਲਾ, 24 ਫਰਵਰੀ (ਹਿੰ.ਸ.)। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ ਕੱਲ੍ਹ 25 ਫਰਵਰੀ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰ: 217 ਬਲਾਕ-ਬੀ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 2:00 ਵਜੇ ਤੱਕ ਲੱਗੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸ਼ੋਤਮ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆਂ ਕਿ ਇਸ ਕੈਂਪ ਵਿੱਚ ਸੋਨਾਲਿਕਾ ਇੰਟਰਨੈਸ਼ਨਲ ਟ੍ਰੈਕਟਰਜ਼ ਲਿਮਿਟਡ ਵੱਲੋਂ ਹੈਲਪਰ, ਟੈਕਸ਼ੀਅਨ, ਵੈਲਡਰ, ਡੀਜ਼ਲ ਮਕੈਨਿਕ, ਮੋਟਰ ਮਕੈਨਿਕ, ਫਿੱਟਰ, ਟਰਨਰ, ਜੈਸਪਰ ਮਕੈਨਿਕ ਅਤੇ ਬਾਕੀ ਮਕੈਨੀਕਲ ਟ੍ਰੇਡਜ਼ ਆਦਿ ਅਸਾਮੀਆਂ ਲਈ ਲੜਕਿਆਂ ਦੀ ਭਰਤੀ ਕੀਤੀ ਜਾਵੇਗੀ, ਜਿਸ ਲਈ ਵਿਦਿਅੱਕ ਯੋਗਤਾ ਬਾਰਵੀਂ ਅਤੇ ਆਈ.ਟੀ.ਆਈ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ, ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ, ਵਲੋਂ ਵੱਖ-ਵੱਖ ਪੀ.ਜੀ.ਟੀ,ਪੀ.ਆਰ.ਟੀ, ਟੀ.ਜੀ.ਟੀ,ਐਨ.ਟੀ.ਟੀ, ਈ.ਟੀ.ਟੀ, ਕਿੰਡਰਗਾਰਟਨ, ਆਰਟ ਐਂਡ ਕਰਾਫਟ, ਪ੍ਰੀ ਪ੍ਰਾਇਮਰੀ, ਪ੍ਰਾਇਮਰੀ, ਸਪੋਰਟਸ ਅਧਿਆਪਕ, ਫਿਜ਼ੀਕਲ ਇੰਸਟ੍ਰਕਟਰ, ਰਿਸੈਪਸ਼ਨਿਸਟ, ਕੰਪਿਊਟਰ ਟੀਚਰ ਅਤੇ ਲੇਖਾਕਾਰ ਲਈ ਇੰਟਰਵਿਊ ਲਈ ਜਾਵੇਗੀ।

ਇਸ ਤੋਂ ਇਲਾਵਾ ਦੀ ਵਲਡ ਪਲੈਨਟ ਵਲੋਂ ਵਰਕ ਫਰੋਮ ਹੋਮ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ ਜਿਸ ਲਈ ਯੋਗਤਾ ਬਾਰ੍ਹਵੀਂ ਹੋਵੇਗੀ। ਵੱਖ-ਵੱਖ ਸਕੂਲਾਂ ਦੀਆਂ ਪੋਸਟਾਂ ਲਈ ਅਪਲਾਈ ਕਰਨ ਲਈ ਘੱਟੋ-ਘੱਟ ਯੋਗਤਾ ਗ੍ਰੈਜ਼ੂਏਸ਼ਨ, ਪੋਸਟ ਗ੍ਰੈਜ਼ੂਏਸ਼ਨ, ਬੀ.ਐੱਡ, ਆਦਿ ਲਾਜਮੀ ਯੋਗਤਾ ਹੋਵੇਗੀ।

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਵਧ ਚੜ੍ਹਕੇ ਰੋਜ਼ਗਾਰ ਕੈਂਪ ਵਿੱਚ ਹਿੱਸਾ ਲੈਣ ਅਤੇ ਆਪਣਾ ਰੋਜ਼ਗਾਰ ਯਕੀਨੀ ਕਰਨ ਲਈ ਆਪਣੇ ਸਾਰੇ ਅਸਲੀ ਦਸਤਾਵੇਜ਼ (ਸਰਟੀਫਿਕੇਟ, ਆਧਾਰ ਕਾਰਡ, ਰੈਜ਼ਿਊਮ ਆਦਿ) ਨਾਲ ਸਮੇਂ ਸਿਰ ਪਹੁੰਚਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande