ਸਪੀਕਰ ਨੇ ਵਿਦਿਆਰਥੀ ਰਣਵੀਰ ਸਚਦੇਵਾ ਨੂੰ ਏ.ਆਈ. ਤਕਨਾਲੋਜੀ ’ਚ ਯੋਗਦਾਨ ਪਾਉਣ ਲਈ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 24 ਫਰਵਰੀ (ਹਿੰ.ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁ
ਸਪੀਕਰ ਕੁਲਤਾਰ ਸਿੰਘ ਸੰਧਵਾਂ


ਚੰਡੀਗੜ੍ਹ, 24 ਫਰਵਰੀ (ਹਿੰ.ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਸਿਖਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਉਹ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ ਤਾਂ ਸਾਡਾ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੂਰਾ ਸਿੱਖ ਭਾਈਚਾਰਾ ਉਸ ’ਤੇ ਮਾਣ ਕਰਦਾ ਹੈ।

ਇੰਡੀਆ ਏ.ਆਈ. ਇਮਪੈਕਟ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੇ ਕਿਹਾ ਕਿ ਉਹ ਪ੍ਰਾਚੀਨ ਭਾਰਤੀ ਫਿਲੋਸਫੀਜ਼ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀਆਂ ਰਾਹੀਂ ਅਜੋਕੇ ਦੌਰ ਨਾਲ ਜੋੜ ਦਾ ਯਤਨ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਦੁਨੀਆ ਇਸਨੂੰ ਅਪਣਾਏਗੀ। ਉਹ ਏ.ਆਈ. ਰਾਹੀਂ ਸੰਚਾਲਿਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣਾ ਚਾਹੁੰਦਾ ਹੈ ਕਿਉਂਕਿ ਭਵਿੱਖ ਵਿੱਚ ਏਆਈ, ਭਾਰਤ ਦੇ ਜੀ.ਡੀ.ਪੀ. ਦੇ ਵਿਕਾਸ ਵਿੱਚ ਬਹੁਤ ਅਹਿਮ ਯੋਗਦਾਨ ਪਾਵੇਗੀ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande