ਅਕਾਲੀ ਦਲ ਦੀ ਸਰਕਾਰ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਅੱਤਵਾਦੀ ਐਲਾਨੇਗੀ : ਸੁਖਬੀਰ ਬਾਦਲ
ਫਿਰੋਜ਼ਪੁਰ/ਚੰਡੀਗੜ੍ਹ, 24 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਗਠਿਤ ਹੋਣ ’ਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਅਤਿਵਾਦੀ ਐਲਾਨਿਆ ਜਾਵੇਗਾ ਅਤੇ ਉਹਨਾਂ ਨਾਲ ਕਾਨੂੰਨ ਮੁਤਾਬਕ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ
ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ, ਹੋਰ ਆਗੂ ਅਤੇ ਵਰਕਰ।


ਫਿਰੋਜ਼ਪੁਰ/ਚੰਡੀਗੜ੍ਹ, 24 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਗਠਿਤ ਹੋਣ ’ਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਅਤਿਵਾਦੀ ਐਲਾਨਿਆ ਜਾਵੇਗਾ ਅਤੇ ਉਹਨਾਂ ਨਾਲ ਕਾਨੂੰਨ ਮੁਤਾਬਕ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਪੰਜਾਬ ਬਚਾਓ ਮੁਹਿੰਮ ਤਹਿਤ ਫਿਰੋਜ਼ਪੁਰ ਦਿਹਾਡੀ ਹਲਕੇ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਹਲਕਾ ਇੰਚਾਰਜ ਜੋਗਿੰਦਰ ਸਿੰਘ ਜਿੰਦੂ ਨੂੰ ਇਸ ਰਿਕਾਰਡਤੋੜ ਇਕੱਠ ਲਈ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਇਕੱਠ ਤੋਂ ਸਾਬਤ ਹੋ ਗਿਆ ਹੈ ਕਿ ਪੰਜਾਬੀ ਦਿੱਲੀ ਆਧਾਰਿਤ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਹੋਰ ਤਜ਼ਰਬੇ ਨਹੀਂ ਕਰਨਾ ਚਾਹੁੰਦੇ ਅਤੇ ਉਹਨਾਂ ਨੇ ਸੂਬੇ ਵਿਚ ਸਿਰਫ ਅਕਾਲੀ ਦਲ ਦੀ ਸਰਕਾਰ ਬਣਾਉਦ ਦਾ ਮਨ ਬਣਾ ਲਿਆ ਹੈ।

ਬਾਦਲ ਨੇ ਕਿਹਾ ਕਿ ਗੈਂਗਸਟਰ ਤੇ ਨਸ਼ਾ ਤਸਕਰ ਪੰਜਾਬ ਨੂੰ ਵਰਤ ਰਹੇ ਹਨ ਅਤੇ ਆਮ ਆਦਮੀ ਪਾਰਟੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਇਹਨਾਂ ਸਮਾਜ ਵਿਰੋਧੀ ਤੱਤਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਇਸ ਦੁਵੱਲੀ ਬੁਰਾਈ ਨਾਲ ਨਜਿੱਠਣ ਵਾਸਤੇ ਕਾਨੂੰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸ ਮੁਤਾਬਕ ਹੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀ਼ ਇਕ ਕਾਨੂੰਨ ਲਿਆਵਾਂਗੇ ਤਾਂ ਜੋ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਜ਼ਮਾਨਤ ਨਾ ਮਿਲੇ ਅਤੇ ਉਹਨਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਸਕਣ। ਉਹਨਾਂ ਕਿਹਾ ਕਿ ਮੈਂ ਦੋਵਾਂ ਨੂੰ ਚੇਤਾਵਨੀ ਦੇਣਾ ਚਾਹੁੰਦਾ ਹਾਂ ਕਿ ਜਾਂ ਤਾਂ ਪੰਜਾਬ ਛੱਡ ਦਿਓ ਜਾਂ ਫਿਰ ਕਾਨੂੰਨ ਤਹਿਤ ਮੁਕੰਮਲ ਸਫਾਏ ਵਾਸਤੇ ਤਿਆਰ ਰਹਿਣ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਸੰਵੇਦਨਸ਼ੀਲ ਮਾਮਲੇ ਵਿਚ ਵੀ ਉਲਟ ਫੇਰ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਤਾਂ ਸਰਕਾਰ ਨੂੰ ਇਹ ਪਤਾ ਨਹੀਂ ਲੱਗਾ ਕਿ ਗੁਰਦਾਸਪੁਰ ਦੀ ਆਦੀਆਂ ਚੈਕ ਪੋਸਟ ’ਤੇ ਇਕ ਏ ਐਸ ਆਈ ਅਤੇ ਇਕ ਹੈਡ ਕਾਂਸਟੇਬਲ ਦਾ ਕਤਲ ਹੋ ਗਿਆ ਹੈ। ਫਿਰ ਮੁੱਖ ਮੰਤਰੀ ਨੇ ਉਹਨਾਂ ਦੀ ਸ਼ਹਾਦਤ ਦੀ ਸ਼ਲਾਘਾ ਕੀਤੀ ਤੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ ਕਰ ਦਿੱਤਾ। ਹੁਣ ਉਹ ਦਾਅਵਾ ਕਰ ਰਹੇ ਹਨ ਕਿ ਦੋਵੇਂ ਅਫਸਰ ਆਪਸ ਵਿਚ ਲੜ ਕੇ ਮਰ ਗਏ ਹਨ। ਇਸ ਕਿਸਮ ਦੀ ਕੁਤਾਹੀ ਆਪ ਸਰਕਾਰ ਦੇ ਲੱਛਣ ਦੱਸਦੀ ਹੈ ਜਿਸ ਵਿਚ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੀ ਥਾਂ ਗੁਜਰਾਤ ਵਿਚ ਅਰਵਿੰਦ ਕੇਜਰੀਵਾਲ ਦੀ ਸੇਵਾ ਕਰਦੇ ਨਜ਼ਰ ਆ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਆਪ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਕੌਡੀਆਂ ਦੇ ਭਾਅ ਵੇਚ ਕੇ ’ਪੰਜਾਬ ਰਸੋਈ’ ਸਕੀਮ ਸ਼ੁਰੂ ਕਰਕੇ ਨਿਵੇਕਲੀ ਠੱਗੀ ਮਾਰਨ ਦੀ ਵੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਚਾਰ ਸਾਲਾਂ ਤੱਕ ਇਹ ਸਕੀਮ ਲਾਗੂ ਨਹੀਂ ਕੀਤੀ ਗਈ ਤੇ ਹੁਣ ਆਪ ਸਰਕਾਰ ਇਸ ਸਕੀਮ ਨੂੰ ਵਰਤ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬੀਆਂ ਨੂੰ ਪ੍ਰਭਾਵਿਤ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਹ ਖੇਡਾਂ ਆਪ ਸਰਕਾਰ ਦੀ ਡੁੱਬਦੀ ਬੇੜੀ ਬਚਾ ਨਹੀਂ ਸਕਣਗੀਆਂ।

ਬਾਦਲ ਨੇ ਪੰਜਾਬ ਵਿਚ ਸਮਾਜ ਦੇ ਸਾਰੇ ਵਰਗਾਂ ਵਾਸਤੇ ਆਪਣੀ ਸੋਚ ਬਾਰੇ ਵੀ ਗੱਲ ਕੀਤੀ। ਉਹਨਾਂ ਐਲਾਨ ਕੀਤਾ ਕਿ ਅਕਾਲੀ ਦਲ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਹੁੰਦੇ ਸਾਰੇ ਵਿਤਕਰੇ ਜਿਹਨਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਵੀ ਸ਼ਾਮਲ ਹੈ, ਨੂੰ ਦੂਰ ਕਰੇਗੀ। ਬਾਦਲ ਨੇ ਇਹ ਵੀ ਕਿਹਾ ਕਿ ਕਾਂਗਰਸ ਤੇ ਆਪ ਨੇ ਪਹਿਲਾਂ ਸਮਾਜ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੀ ਗਿਣਤੀ ਘਟਾ ਦਿੱਤੀ ਤੇ ਫਿਰ ਇਹ ਬੰਦ ਕਰ ਦਿੱਤੀਆਂ। ਉਹਨਾਂ ਕਿਹਾ ਕਿ ਅਸੀਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਹੋਰ ਅੱਗੇ ਵਧਾਵਾਂਗੇ।

ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਅਤੇ ਐਸ ਓ ਆਈ ਦੇ ਮੈਂਬਰਾਂ ਨੇ ਬਾਦਲ ਦਾ ਨਿੱਘਾ ਸਵਾਗਤ ਕੀਤਾ ਤੇ ਉਹਨਾਂ ਨੂੰ ਰੈਲੀ ਵਾਲੀ ਥਾਂ ’ਤੇ ਲੈ ਕੇ ਗਏ। ਪਾਰਟੀ ਪ੍ਰਧਾਨ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਐਸ ਓ ਆਈ ਪ੍ਰਧਾਨ ਰਣਬੀਰ ਸਿੰਘ ਰਾਣਾ, ਚਿਤਬੀਰ ਸਿੰਘ ਜ਼ੀਰਾ, ਆਕਾਸ਼ਦੀਪ ਸਿੰਘ ਮਿੱਡੂਖੇੜਾ ਅਤੇ ਸੁਰਿੰਦਰ ਬੱਬੂ ਵੱਲੋਂ ਸ਼ਾਨਦਾਰ ਰੋਡ ਸ਼ੋਅ ਕਰਨ ’ਤੇ ਧੰਨਵਾਦ ਕੀਤਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande