ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ’ਚ 13 ਪ੍ਰਾਰਥੀਆਂ ਦੀ ਹੋਈ ਚੋਣ
ਫਤਹਿਗੜ੍ਹ ਸਾਹਿਬ, 25 ਫਰਵਰੀ (ਹਿੰ.ਸ.)। ਜ਼ਿਲ੍ਹਾ ਰੋਜਗਾਰ ਅਫਸਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜੀ ਗਰੁੱਪ ਕੰਪਨੀ ਵੱਲੋਂ ਮਰਦਮਸ਼ੁਮਾਰੀ ਦੇ ਕੰਮ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ,
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਯੋਜਿਤ ਪਲੇਸਮੈਂਟ ਕੈਂਪ ਦਾ ਦ੍ਰਿਸ਼


ਫਤਹਿਗੜ੍ਹ ਸਾਹਿਬ, 25 ਫਰਵਰੀ (ਹਿੰ.ਸ.)। ਜ਼ਿਲ੍ਹਾ ਰੋਜਗਾਰ ਅਫਸਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜੀ ਗਰੁੱਪ ਕੰਪਨੀ ਵੱਲੋਂ ਮਰਦਮਸ਼ੁਮਾਰੀ ਦੇ ਕੰਮ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ, ਜਿਸ ਵਿੱਚ ਕੁੱਲ 13 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।

ਇਸ ਪਲੇਸਮੈਂਟ ਕੈਂਪ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਵਿਭਾਗ ਦਾ ਮੁੱਖ ਉਦੇਸ਼ ਬੇਰੋਜ਼ਗਾਰ ਨੌਜਵਾਨਾਂ ਨੂੰ ਨਾਮੀ ਕੰਪਨੀਆਂ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਤਾਰ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande