ਏਡੀਸੀ ਨੇ ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਦਾ ਵਾਧੂ ਚਾਰਜ ਸੰਭਾਲਿਆ
ਫਰੀਦਕੋਟ, 25 ਫਰਵਰੀ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਫਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ


ਫਰੀਦਕੋਟ, 25 ਫਰਵਰੀ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਫਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਲਾਗੂ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ, ਸਰਕਾਰੀ ਸੇਵਾਵਾਂ ਦੀ ਸੁਚੱਜੀ ਡਿਲਵਰੀ ਅਤੇ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਟੀਮ ਵਰਕ ਦੇ ਅਧਾਰ ‘ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕ-ਹਿਤੈਸ਼ੀ ਸਕੀਮਾਂ ਦਾ ਲਾਭ ਹਰ ਯੋਗ ਨਾਗਰਿਕ ਤੱਕ ਪਹੁੰਚ ਸਕੇ।

ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਨੁਸਾਰ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕੀਤਾ ਜਾਵੇਗਾ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande