ਕਾਂਗਰਸ ਕਦੇ ਵੀ ਲੋਕ ਵਿਰੋਧੀ ਨੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ : ਸਿੱਧੂ
ਮੋਹਾਲੀ,25 ਫਰਵਰੀ (ਹਿੰ.ਸ.)। ਹਲਕਾ ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਦਫ਼ਤਰ ਵਿੱਚ ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਵੱਲੋਂ 28 ਫ਼ਰਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਰਨਾਲਾ ਵਿਖੇ ਹੋਣ ਵਾਲੀ ‘ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ’ ਦੇ ਸਬੰਧ
ਮੀਟਿੰਗ ਦੌਰਾਨ ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ, ਆਗੂ ਅਤੇ ਵਰਕਰ


ਮੋਹਾਲੀ,25 ਫਰਵਰੀ (ਹਿੰ.ਸ.)। ਹਲਕਾ ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਦਫ਼ਤਰ ਵਿੱਚ ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਵੱਲੋਂ 28 ਫ਼ਰਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਰਨਾਲਾ ਵਿਖੇ ਹੋਣ ਵਾਲੀ ‘ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ’ ਦੇ ਸਬੰਧ ਵਿੱਚ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਖਾਸ ਤੌਰ ‘ਤੇ ਪੰਜਾਬ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਲਗਾਏ ਗਏ ਇੰਚਾਰਜ਼ ਮਨਜੀਤ ਸਿੰਘ ਝੱਲਬੂਟੀ, ਮੋਹਾਲੀ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਕੋਆਰਡੀਨੇਟਰ ਰਾਜੇਸ਼ ਗੁਪਤਾ, ਮੋਹਾਲੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸ਼ਿਰਕਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਰਨਾਲਾ ਵਿਖੇ ਹੋਣ ਵਾਲੀ ‘ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ’ ਵਿੱਚ ਮੋਹਾਲੀ ਤੋਂ ਰਿਕਾਰਡ ਤੋੜ ਇਕੱਠ ਪਹੁੰਚੇਗਾ।

ਉਨ੍ਹਾਂ ਕਿਹਾ ਕਿ ਮਨਰੇਗਾ ਵਰਗੀਆਂ ਸਕੀਮਾਂ ਦੇਸ਼ ਦੇ ਲੱਖਾਂ ਪਰਿਵਾਰਾਂ ਲਈ ਜੀਵਨ ਜਿਉਣ ਦਾ ਸਹਾਰਾ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਲੋਕ ਵਿਰੋਧੀ ਨੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਪੰਜਾਬ ਦੀ ਧਰਤੀ ਹਮੇਸ਼ਾ ਸੰਘਰਸ਼ਾਂ ਦੀ ਧਰਤੀ ਰਹੀ ਹੈ ਅਤੇ ਇਥੋਂ ਦੀ ਜਨਤਾ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਲੜਨਾ ਜਾਣਦੀ ਹੈ। ਮੋਹਾਲੀ ਦੇ ਵਰਕਰਾਂ ਵਿੱਚ ਜੋਸ਼ ਅਤੇ ਇਕਜੁੱਟਤਾ ਦੇਖ ਕੇ ਇਹ ਸਪੱਸ਼ਟ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਮੌਜੂਦਾ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਰਾਸ਼ਨ ਕਿੱਟਾਂ ਅਤੇ ਹੋਰ ਲਾਲਚੀ ਐਲਾਨ ਕੀਤੇ ਜਾ ਰਹੇ ਹਨ, ਪਰ ਇਹ ਕਦਮ ਸਿਰਫ਼ ਵੋਟਾਂ ਲਈ ਹੁੰਦੇ ਹਨ, ਲੋਕ-ਹਿਤ ਲਈ ਨਹੀਂ। ਉਨ੍ਹਾਂ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਕੇ ਦੇਸ਼ ਦੇ ਮਜ਼ਦੂਰਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ ਜਾ ਰਿਹਾ ਹੈ।

ਸਿੱਧੂ ਨੇ ਕਿਹਾ ਕਿ ਮਨਰੇਗਾ ਦੀ ਸ਼ੁਰੂਆਤ ਤਤਕਾਲੀ ਕਾਂਗਰਸੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਕੀਤੀ ਗਈ ਸੀ, ਜਿਸ ਨਾਲ ਦੇਸ਼ ਦੇ ਕਰੋੜਾਂ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਗਾਰੰਟੀ ਮਿਲੀ। ਪਰ ਮੌਜੂਦਾ ਮੋਦੀ ਸਰਕਾਰ ਵੱਲੋਂ ਇਸ ਸਕੀਮ ਲਈ ਬਜਟ ਘਟਾ ਕੇ ਅਤੇ ਭੁਗਤਾਨਾਂ ਵਿੱਚ ਦੇਰੀ ਕਰਕੇ ਇਸਨੂੰ ਖਤਮ ਕੀਤਾ ਗਿਆ।

ਸਿੱਧੂ ਨੇ ਕਿਹਾ ਕਿ ਸਾਡਾ ਲੋਕਪ੍ਰਿਯ ਅਤੇ ਦੂਰਦਰਸ਼ੀ ਨੇਤਾ ਰਾਹੁਲ ਗਾਂਧੀ ਜੀ ਹਮੇਸ਼ਾ ਤੋਂ ਹੀ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਦੀ ਲੜਾਈ ਅੱਗੇ ਹੋ ਕੇ ਲੜਦੇ ਆ ਰਹੇ ਹਨ। ਉਹ ਸਿਰਫ਼ ਬਿਆਨਾਂ ਤੱਕ ਸੀਮਿਤ ਨਹੀਂ ਰਹਿੰਦੇ, ਸਗੋਂ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਮਝਦੇ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੰਸਦ ਤੱਕ ਪਹੁੰਚਾਉਂਦੇ ਹਨ। ਮਨਰੇਗਾ ਵਰਗੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦੀ ਰੱਖਿਆ ਹੋਵੇ ਜਾਂ ਮਹਿੰਗਾਈ, ਬੇਰੁਜ਼ਗਾਰੀ ਅਤੇ ਸਮਾਜਿਕ ਅਨਿਆਇ ਦੇ ਮੁੱਦੇ ਰਾਹੁਲ ਗਾਂਧੀ ਹਰ ਮੋਰਚੇ ‘ਤੇ ਡਟ ਕੇ ਖੜ੍ਹੇ ਹਨ। ਗਰੀਬਾਂ ਦੇ ਹੱਕਾਂ ਦੀ ਇਸ ਲੜਾਈ ਵਿੱਚ ਅਸੀਂ ਉਨ੍ਹਾਂ ਦਾ ਪੂਰਾ ਸਾਥ ਦੇਵਾਂਗੇ। ਮੀਟਿੰਗ ਵਿੱਚ ਮੋਹਾਲੀ ਨਗਰ ਨਿਗਮ ਦੇ ਮੌਜੂਦਾ ਅਤੇ ਸਾਬਕਾ ਕੌਂਸਲਰਾਂ, ਸਰਪੰਚਾਂ, ਪੰਚਾਂ, ਰੈਜ਼ੀਡੈਂਟਸ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande