ਸੜਕ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਕਰਵਾਈ ਜਾਵੇ ਪਾਲਣਾ: ਅਮਨਦੀਪ
ਫਰੀਦਕੋਟ, 25 ਫਰਵਰੀ (ਹਿੰ.ਸ.)। ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਆਰ.ਟੀ.ਏ. ਫ਼ਰੀਦਕੋਟ ਅਮਨਦੀਪ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਐਸ.ਡੀ. ਐਮ ਕੋਟਕਪੂਰਾ ਸੁਖਰਾਜ ਸਿੰਘ ਢਿੱਲੋਂ ਅਤੇ ਐਸ.ਡੀ. ਐਮ ਜੈਤੋ ਵਿ
ਮੀਟਿੰਗ ਦੀ ਪ੍ਰਧਾਨਗੀ ਕਰਦੇ ਆਰ.ਟੀ.ਏ. ਫ਼ਰੀਦਕੋਟ ਅਮਨਦੀਪ


ਫਰੀਦਕੋਟ, 25 ਫਰਵਰੀ (ਹਿੰ.ਸ.)। ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਆਰ.ਟੀ.ਏ. ਫ਼ਰੀਦਕੋਟ ਅਮਨਦੀਪ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਐਸ.ਡੀ. ਐਮ ਕੋਟਕਪੂਰਾ ਸੁਖਰਾਜ ਸਿੰਘ ਢਿੱਲੋਂ ਅਤੇ ਐਸ.ਡੀ. ਐਮ ਜੈਤੋ ਵਿਕਰਮਜੀਤ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਰੋਡ ਕਰਾਸਿੰਗ, ਰੋਡ ਸਾਈਨ, ਈ-ਦਾਰ ਅਤੇ ਆਈ-ਦਾਰ, ਸੜਕਾਂ ਦੇ ਕਿਨਾਰੇ ਸਫ਼ਾਈ, ਹਿੱਟ ਐਂਡ ਰਨ ਕੇਸਾਂ, ਪਾਰਕਿੰਗ ਪ੍ਰਬੰਧ, ਸੜਕਾਂ ’ਤੇ ਅਵੈਧ ਕਬਜ਼ੇ, ਗਤੀ ਸੀਮਾ ਦੀ ਪਾਲਣਾ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ, ਓਵਰਲੋਡਿੰਗ ਆਦਿ ਮਸਲਿਆਂ ਸਬੰਧੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਹੁਣ ਤੱਕ ਕੀਤੇ ਗਏ ਉਪਰਾਲਿਆਂ ਅਤੇ ਭਵਿੱਖੀ ਯੋਜਨਾਬੰਦੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਆਰ.ਟੀ.ਏ. ਅਮਨਦੀਪ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟਰੈਫਿਕ ਪੁਲਿਸ, ਨਗਰ ਕੌਂਸਲ, ਪੀ.ਡਬਲਿਊ.ਡੀ., ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡਾਂ-ਸ਼ਹਿਰਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਗੈਰਕਾਨੂੰਨੀ ਤੌਰ ’ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਦੀ ਵਰਤੋਂ ਕਰਨ ਵਾਲੇ ਵਾਹਨਾਂ ਦੇ ਤੁਰੰਤ ਚਾਲਾਨ ਕੱਟੇ ਜਾਣ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਹਿੱਟ ਐਂਡ ਰਨ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਪੀੜਤਾਂ ਨੂੰ ਸਮੇਂ ਸਿਰ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਸੜਕਾਂ ਅਤੇ ਬਲੈਕ ਸਪਾਟਸ ’ਤੇ ਸਾਈਨੇਜ, ਰਿਫਲੈਕਟਰ, ਸਪੀਡ ਬ੍ਰੇਕਰ ਅਤੇ ਸਟ੍ਰੀਟ ਲਾਈਟਾਂ ਦੀ ਉਚਿਤ ਵਿਵਸਥਾ ਕੀਤੀ ਜਾਵੇ, ਤਾਂ ਜੋ ਦੁਰਘਟਨਾਵਾਂ ’ਤੇ ਕਾਬੂ ਪਾਇਆ ਜਾ ਸਕੇ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande