
ਬਟਾਲਾ, 25 ਫਰਵਰੀ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਹਲਕਾ ਬਟਾਲਾ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਾਬਾ ਦਰਸ਼ਨ ਦਾਸ ਜੀ ਵਾਲੀ ਰੋਡ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਨੇੜਲੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਸਲਾਹਿਆ ਤੇ ਕਿਹਾ ਵਿਧਾਇਕ ਸ਼ੈਰੀ ਕਲਸੀ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ, ਜਿਸ ਕਾਰਨ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ।
ਇਸ ਮੌਕੇ ਲੋਕਾਂ ਵਲੋਂ ਦਿੱਤੇ ਪਿਆਰ ਲਈ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨ੍ਹਾਂ ਦੱਸਿਆ ਕਿ ਪੰਜ ਸਾਲ ਤੱਕ ਇਸ ਸੜਕ ਦੇ ਰੱਖ ਰਖਾਵ ਲਈ ਸਬੰਧਤ ਵਿਭਾਗ ਨੂੰ ਪਾਬੰਦ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਦੀ ਮੰਗ ਮੁਤਾਬਿਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ