ਜਨਗਣਨਾ 2027 ਸਬੰਧੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ
ਫ਼ਰੀਦਕੋਟ, 25 ਫਰਵਰੀ (ਹਿੰ.ਸ.)। ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਤਹਿਤ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟ੍ਰੇਨਿ
ਜਨਗਣਨਾ 2027 ਸਬੰਧੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਵਿਸ਼ੇਸ਼ ਟ੍ਰੇਨਿੰਗ ਦਾ ਦ੍ਰਿਸ਼।


ਫ਼ਰੀਦਕੋਟ, 25 ਫਰਵਰੀ (ਹਿੰ.ਸ.)। ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਤਹਿਤ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਦੌਰਾਨ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਸ ਅਫਸਰ ਪੂਨਮਦੀਪ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ।

ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸੁਪ੍ਰਿਯਾ, ਅਸਿਸਟੈਂਟ ਡਾਇਰੈਕਟਰ ਅਤੇ ਪੰਕਜ, ਜ਼ਿਲ੍ਹਾ ਕੋਆਰਡੀਨੇਟਰ ਫ਼ਰੀਦਕੋਟ ਵੱਲੋਂ ਜਨਗਣਨਾ 2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।

ਇਸ ਦੱਸਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 13 ਮਈ 2026 ਤੱਕ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande