ਫਾਜ਼ਿਲਕਾ ’ਚ ਡੀ.ਐਸ.ਆਰ ਅਤੇ ਬੀ.ਟੀ ਕਾਟਨ ਬੀਜ ਦੀ ਸਬਸਿਡੀ ਲਈ ਕਿਸਾਨਾਂ ਨੂੰ ਇੱਕ ਹੋਰ ਮੌਕਾ
ਫਾਜ਼ਿਲਕਾ, 25 ਫਰਵਰੀ (ਹਿੰ.ਸ.)। ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਸਾਲ 2025-26 ਦੌਰਾਨ ਡੀ.ਐਸ.ਆਰ (ਝੋਨੇ ਦੀ ਸਿੱਧੀ ਬਿਜਾਈ) ਅਤੇ ਬੀ.ਟੀ ਕਾਟਨ ਬੀਜ ਦੀ ਸਬਸਿਡੀ ਲਈ ਅਪਲਾਈ ਕੀਤਾ ਸੀ, ਉਨ੍ਹਾਂ ਕਿਸਾਨਾਂ ਵੱਲੋਂ ਆਪਣੇ ਲੋੜੀਂਦੇ ਦਸਤਾਵੇਜ਼ ਸਬੰ
ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ


ਫਾਜ਼ਿਲਕਾ, 25 ਫਰਵਰੀ (ਹਿੰ.ਸ.)। ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਸਾਲ 2025-26 ਦੌਰਾਨ ਡੀ.ਐਸ.ਆਰ (ਝੋਨੇ ਦੀ ਸਿੱਧੀ ਬਿਜਾਈ) ਅਤੇ ਬੀ.ਟੀ ਕਾਟਨ ਬੀਜ ਦੀ ਸਬਸਿਡੀ ਲਈ ਅਪਲਾਈ ਕੀਤਾ ਸੀ, ਉਨ੍ਹਾਂ ਕਿਸਾਨਾਂ ਵੱਲੋਂ ਆਪਣੇ ਲੋੜੀਂਦੇ ਦਸਤਾਵੇਜ਼ ਸਬੰਧਤ ਦਫਤਰ ਬਲਾਕ ਖੇਤੀਬਾੜੀ ਅਫਸਰ ਵਿਖੇ ਜਮ੍ਹਾਂ ਨਹੀਂ ਕਰਵਾਏ ਗਏ, ਜਿਸ ਕਾਰਨ ਉਨ੍ਹਾਂ ਕਿਸਾਨਾਂ ਨੂੰ ਸਬਸਿਡੀ ਜਾਰੀ ਨਹੀਂ ਕੀਤੀ ਜਾ ਸਕੀ।

ਉਨ੍ਹਾਂ ਜ਼ਿਲ੍ਹੇ ਦੇ ਇਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ (ਪੈਨ ਕਾਰਡ/ਵੋਟਰ ਕਾਰਡ, ਅਧਾਰ ਕਾਰਡ ਅਤੇ ਬੈਂਕ ਖਾਤੇ/ਕੈਂਸਲ ਚੈੱਕ ਦੀ ਕਾਪੀ ਆਪਣੇ-ਆਪਣੇ ਸਬੰਧਤ ਦਫਤਰ ਬਲਾਕ ਖੇਤੀਬਾੜੀ ਅਫਸਰ/ਸਰਕਲ ਦਫਤਰ ਵਿਖੇ ਮਿਤੀ 27 ਫਰਵਰੀ 2026 ਤੱਕ ਜਮ੍ਹਾਂ ਕਰਵਾਉਣ ਤਾਂ ਜੋ ਕਿਸਾਨਾਂ ਨੂੰ ਇਹ ਸਬਸਿਡੀ ਦੀ ਅਦਾਇਗੀ ਕੀਤੀ ਜਾ ਸਕੇ। ਜਿਨ੍ਹਾਂ ਕਿਸਾਨਾਂ ਵੱਲੋਂ ਪਹਿਲਾ ਹੀ ਬਲਾਕ ਦਫਤਰਾਂ ਵਿੱਚ ਦਸਤਾਵੇਜ ਜਮ੍ਹਾ ਕਰਵਾਏ ਜਾ ਚੁੱਕੇ ਹਨ ਉਨ੍ਹਾਂ ਕਿਸਾਨਾਂ ਵੱਲੋਂ ਦੁਬਾਰਾ ਦਸਤਾਵੇਜ ਜਮ੍ਹਾ ਨਾਂ ਕਰਵਾਏ ਜਾਣ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande