ਖਹਿਰਾ ਖਿਲਾਫ਼ ਕਾਰਵਾਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਵਿਰੋਧੀਆਂ ਨੂੰ ਚੁੱਪ ਕਰਵਾਉਣ ਦੀ ਸਾਜਿਸ਼ : ਗੁਰਕੀਰਤ
ਖੰਨਾ, 25 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਖੰਨਾ ਹਲਕੇ ਦੇ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਨੇ ਬਦਲਾਖ਼ੋਰੀ ਨਾਲ ਭਰੀ ਕਾਰਵਾਈ ਦੱਸਦਿਆਂ ਇਸਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹ
ਸਾਬਕਾ ਮੰਤਰੀ ਗੁਰਕੀਰਤ ਸਿੰਘ


ਖੰਨਾ, 25 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਖੰਨਾ ਹਲਕੇ ਦੇ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਨੇ ਬਦਲਾਖ਼ੋਰੀ ਨਾਲ ਭਰੀ ਕਾਰਵਾਈ ਦੱਸਦਿਆਂ ਇਸਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਗ਼ੈਰ ਸੰਵਿਧਾਨਕ ਢੰਗ ਨਾਲ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਚੁੱਪ ਕਰਵਾਉਣ ਦੀ ਕੋਝੀ ਸਾਜਿਸ਼ ਹੈ।

ਗੁਰਕੀਰਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਇਆ ਬੁਲਡੋਜਰ ਸੁਖਪਾਲ ਖਹਿਰਾ ਦੀ ਪ੍ਰਾਪਰਟੀ ਦੇ ਨਹੀਂ, ਸਗੋਂ ਵਿਰੋਧੀਆਂ ਦੀ ਆਵਾਜ਼ ’ਤੇ ਚਲਾਇਆ ਗਿਆ ਹੈ। ਇਸ ਕਾਰਵਾਈ ਰਾਹੀਂ ਪੰਜਾਬ ਸਰਕਾਰ ਵੱਲੋਂ ਵਿਰੋਧੀਆਂ ਨੂੰ ਦਬਾਉਣ ਦੀ ਬਹੁਤ ਵੱਡੀ ਜਿਆਦਤੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਬੌਖਲਾਹਟ ਵਿਚ ਹੈ, ਕਿਉਂਕਿ ਸਰਕਾਰ ਵਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਸਰਕਾਰ ਦੀ ਨੁਕਤਾਚੀਨੀ ਕਰਨ ਵਾਲਿਆਂ ਵਿਰੁੱਧ ਨਜ਼ਾਇਜ਼ ਪਰਚੇ ਦਰਜ ਕੀਤੇ ਜਾ ਰਹੇ ਜਾਂ ਉਨ੍ਹਾਂ ਅਜਿਹੀਆਂ ਜਿਆਦਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਗੁਰਕੀਰਤ ਨੇ ਦੋਸ਼ ਲਗਾਇਆ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਦੋਸ਼ੀ ਅਧਿਕਾਰੀਆਂ ਰਾਹੀਂ ਅਜਿਹੀਆਂ ਮਨਮਾਨੀਆਂ ਕਰਵਾ ਰਹੀ ਹੈ। ਸਥਾਨਕ ਬੀਡੀਪੀਓ ਜੋ ਕਿ ਪਹਿਲਾਂ ਅਮਲੋਹ ਅਤੇ ਖੰਨਾ ਵਿਚ ਘਪਲਿਆਂ ’ਚ ਸ਼ਾਮਲ ਰਿਹਾ ਹੈ, ਨੂੰ ਸੰਸਪੈਸ਼ਨ ’ਤੇ ਰੱਖਣ ਦੀ ਬਜਾਏ ਪੰਜਾਬ ਸਰਕਾਰ ਵਲੋਂ ਬਹਾਲ ਰੱਖਿਆ ਗਿਆ ਹੈ। ਲੱਖਾਂ ਕਰੋੜਾਂ ਦੇ ਭ੍ਰਿਸ਼ਟਾਚਾਰ ਅਤੇ ਗਬਨ ਵਿਚ ਸ਼ਾਮਿਲ ਅਫਸਰ ਅੱਜ ਪੰਜਾਬ ਸਰਕਾਰ ਦੀ ਕਠਪੁਤਲੀ ਬਣੇ ਉਸਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ। ਗੁਰਕੀਰਤ ਨੇ ਕਿਹਾ ਕਿ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ। ਕਾਂਗਰਸ ਪਾਰਟੀ, ਸਮੁੱਚਾ ਪੰਜਾਬ ਅਤੇ ਖੰਨਾ ਹਲਕੇ ਦੇ ਸਮੂਹ ਕਾਂਗਰਸੀ ਸੁਖਪਾਲ ਖਹਿਰਾ ਦੇ ਨਾਲ ਡੱਟ ਕੇ ਖੜ੍ਹੇ ਹਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande