ਫਾਜ਼ਿਲਕਾ ’ਚ ਜ਼ਿਲ੍ਹਾ ਪੱਧਰੀ ਵਪਾਰੀ ਕਮੇਟੀ ਮੀਟਿੰਗ ਦਾ ਆਯੋਜਨ 26 ਫਰਵਰੀ ਨੂੰ
ਫਾਜ਼ਿਲਕਾ, 25 ਫਰਵਰੀ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ 26 ਫਰਵਰੀ ਨੂੰ ਹੋਣ ਵਾਲੀ ਜ਼ਿਲ੍ਹਾ ਪੱਧਰੀ ਵਪਾਰੀ ਕਮੇਟੀ ਦੀ ਮੀਟਿੰਗ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਟਰੇਡ ਕਮਿਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ
ਅਧਿਕਾਰੀਆਂ ਅਤੇ ਪਤਵੰਤਿਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ


ਫਾਜ਼ਿਲਕਾ, 25 ਫਰਵਰੀ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ 26 ਫਰਵਰੀ ਨੂੰ ਹੋਣ ਵਾਲੀ ਜ਼ਿਲ੍ਹਾ ਪੱਧਰੀ ਵਪਾਰੀ ਕਮੇਟੀ ਦੀ ਮੀਟਿੰਗ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਟਰੇਡ ਕਮਿਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।

ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਸਬੰਧੀ ਮੁੱਦਿਆਂ ਨੂੰ ਤਰਜਹੀ ਤੌਰ 'ਤੇ ਸੁਲਝਾਉਣ ਲਈ ਜ਼ਿਲ੍ਹਾ ਪੱਧਰੀ ਵਪਾਰੀ ਮੀਟਿੰਗਾਂ ਦਾ ਆਯੋਜਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਵਪਾਰੀ ਵਰਗ ਨੂੰ ਕੋਈ ਵੀ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਮੀਟਿੰਗ ਕਰਨ ਦਾ ਮੁੱਖ ਉਦੇਸ਼ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸੁਣਨਾ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਜਾਗਰੂਕ ਕਰਨਾ।

ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮੀਟਿੰਗ ਨੂੰ ਸਫਲ ਬਣਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਨਾਲ ਵਪਾਰੀ ਵਰਗ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਅਨੁਰਾਜ ਆਹੁਜਾ ਚੇਅਰਪਰਸਨ, ਸਟੇਟ ਸਕੱਤਰ ਅਤੁਲ ਨਾਗਪਾਲ, ਅਸਿਸਟੈਂਟ ਕਮਿਸ਼ਨਰ ਆਫ ਸਟੇਟ ਟੈਕਸ ਰੋਹਿਤ ਅਗਰਵਾਲ, ਡੀ.ਐਫ.ਐਸ.ਸੀ. ਵੰਦਨਾ ਕੰਬੋਜ, ਈ.ਟੀ.ਓ ਵਿਕਾਸ ਸਵਾਮੀ, ਪੁਲਿਸ ਵਿਭਾਗ, ਨਗਰ ਕੌਂਸਲ, ਉਦਯੋਗ ਵਿਭਾਗ, ਕਿਰਤ ਵਿਭਾਗ, ਵਾਟਰ ਸਪਲਾਈ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande