ਜਲੰਧਰ : ਘਰ ਦੇ ਬਾਹਰ ਖੇਡ ਰਹੇ ਬੱਚੇ ਦੀ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਮੌਤ
ਜਲੰਧਰ, 26 ਫਰਵਰੀ (ਹਿੰ.ਸ.)। ਜਲੰਧਰ ਵਿੱਚ ਆਪਣੇ ਘਰ ਦੇ ਬਾਹਰ ਖੇਡ ਰਹੇ ਇੱਕ 4 ਸਾਲਾ ਬੱਚੇ ਦੀ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮੌਜੂਦ ਲੋਕਾਂ ਨੇ ਡਰਾਈਵਰ ਨੂੰ ਤੁਰੰਤ ਕਾਬੂ ਕਰ ਲਿਆ, ਜਦੋਂ ਕਿ ਬੱਚੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡ
ਜਲੰਧਰ : ਘਰ ਦੇ ਬਾਹਰ ਖੇਡ ਰਹੇ ਬੱਚੇ ਦੀ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਮੌਤ


ਜਲੰਧਰ, 26 ਫਰਵਰੀ (ਹਿੰ.ਸ.)। ਜਲੰਧਰ ਵਿੱਚ ਆਪਣੇ ਘਰ ਦੇ ਬਾਹਰ ਖੇਡ ਰਹੇ ਇੱਕ 4 ਸਾਲਾ ਬੱਚੇ ਦੀ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮੌਜੂਦ ਲੋਕਾਂ ਨੇ ਡਰਾਈਵਰ ਨੂੰ ਤੁਰੰਤ ਕਾਬੂ ਕਰ ਲਿਆ, ਜਦੋਂ ਕਿ ਬੱਚੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਮੁਹੰਮਦ ਫੈਜ਼ ਵਜੋਂ ਹੋਈ ਹੈ, ਜੋ ਕਿ ਗਦਾਈਪੁਰ ਦੇ ਰਹਿਣ ਵਾਲੇ ਜਾਬੀਰ ਅਹਿਮਦ ਦਾ ਪੁੱਤਰ ਸੀ। ਪੁਲਿਸ ਵਲੋਂ ਬੱਚੇ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਮੁਲਜ਼ਮ ਡਰਾਈਵਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਮ੍ਰਿਤਕ ਦੇ ਪਿਤਾ ਜਾਬੀਰ ਅਹਿਮਦ ਨੇ ਦੱਸਿਆ ਕਿ ਉਸਦਾ ਪੁੱਤਰ ਰੋਜ਼ਾਨਾਂ ਦੀ ਤਰ੍ਹਾਂ ਕੱਲ੍ਹ ਹੋਰ ਬੱਚਿਆਂ ਨਾਲ ਨਾਲ ਖੇਡ ਰਿਹਾ ਸੀ ਜਦੋਂ ਟਰੈਕਟਰ-ਟ੍ਰਾਲੀ ਚਾਲਕ ਨੇ ਉਸਨੂੰ ਕੁਚਲ ਦਿੱਤਾ। ਟਾਇਰ ਹੇਠ ਆਉਣ ਤੋਂ ਬਾਅਦ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਰਿਵਾਰ ਅਤੇ ਆਂਢ-ਗੁਆਂਢ ਦੇ ਲੋਕਾਂ ਨੇ ਤੁਰੰਤ ਬੱਚੇ ਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।ਘਟਨਾ ਤੋਂ ਬਾਅਦ ਲੋਕਾਂ ਨੇ ਟਰੈਕਟਰ-ਟਰਾਲੀ ਡਰਾਈਵਰ ਨੂੰ ਫੜ ਲਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ 'ਤੇ ਥਾਣਾ ਨੰਬਰ 8 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਡਰਾਈਵਰ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ। ਏਐਸਆਈ ਰਾਜਪਾਲ ਸਿੰਘ ਨੇ ਦੱਸਿਆ ਕਿ ਡਰਾਈਵਰ ਦੀ ਪਛਾਣ ਅਮੋਦ ਸ਼ਰਮਾ ਪੁੱਤਰ ਭੁਪਿੰਦਰ ਸ਼ਰਮਾ ਵਾਸੀ ਮਕਸੂਦਾਂ ਵਜੋਂ ਹੋਈ ਹੈ। ਬੱਚੇ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਮੁਲਜ਼ਮ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande