ਫਰੀਦਕੋਟ ’ਚ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ
ਫਰੀਦਕੋਟ, 26 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਅੱਜ ਸਵੇਰੇ 11 ਵਜੇ ਤਾਜ ਪੈਲੇਸ ਕੋਟਕਪੂਰਾ ਰੋਡ ਫਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾ
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ


ਫਰੀਦਕੋਟ, 26 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਅੱਜ ਸਵੇਰੇ 11 ਵਜੇ ਤਾਜ ਪੈਲੇਸ ਕੋਟਕਪੂਰਾ ਰੋਡ ਫਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ ਵਿਸ਼ੇਸ਼ ਗਿਆਨ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਵਿਸ਼ੇਸ਼ਗਿਆਨ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਨੂੰ ਮਿਲਣ ਵਾਲੀਆਂ ਵੱਖ-ਵੱਖ ਸਰਕਾਰੀ ਸੁਰੱਖਿਆ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ ’ਤੇ ਹੀ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਪੀਆਂ, ਸਿਹਤ ਬੀਮਾ ਕਾਰਡ ਤਿਆਰ ਕਰਕੇ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜ਼ਰੂਰਤਮੰਦ ਬਜ਼ੁਰਗ ਅਤੇ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਟ੍ਰਾਈਸਾਈਕਲ, ਵਾਕਿੰਗ ਸਟਿਕਸ ਆਦਿ ਸਹਾਇਕ ਉਪਕਰਨ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਮਹੱਤਵਪੂਰਨ ਸਮਾਗਮ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande