ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ : ਡਾ. ਬਲਜੀਤ ਕੌਰ
ਫਰੀਦਕੋਟ ’ਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ
ਫਰੀਦਕੋਟ ’ਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਵਿਧਾਇਕ ਗੁਰਦਿੱਤ ਸਿੰਘ ਅਤੇ ਹੋਰ ।


ਫਰੀਦਕੋਟ, 26 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਅੱਜ ਤਾਜ ਪੈਲੇਸ, ਕੋਟਕਪੂਰਾ ਰੋਡ, ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲਕ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸੇਖੋਂ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਐਸ.ਡੀ.ਐਮ. ਫਰੀਦਕੋਟ ਅਮਨਦੀਪ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਬਜੁਰਗਾਂ ਲਈ ਸ਼ੁਰੂ ਕੀਤੀ ਸਾਡਾ ਬਜ਼ੁਰਗ ਸਾਡਾ ਮਾਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਵਿੱਚ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ ਵਿਸ਼ੇਸ਼ਗਿਆਨ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਵਿਸ਼ੇਸ਼ਗਿਆਨ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਨੋਜਵਾਨਾਂ ਅਤੇ ਬਜੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਰ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਬਜੁਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜੁਰਗ ਸਾਡਾ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਅੱਜ ਬਜੁਰਗਾਂ ਦੀ ਕੈਂਪ ਲਗਾ ਕੇ ਸਿਹਤ ਜਾਂਚ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਟੈਸਟ ਅਤੇ ਲੋੜੀਂਦੀਆਂ ਦਵਾਈਆਂ ਮੁਫਤ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੱਜ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਿਰਫ ਘਰ ਦਾ ਹੀ ਨਹੀਂ ਬਲਕਿ ਸਮਾਜ ਦਾ ਵੀ ਮਾਣ ਹਨ। ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਬਜ਼ੁਰਗਾਂ ਦਾ ਮੁਫਤ ਸਿਹਤ ਚੈਕਅੱਪ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਟੈਸਟ ਕੀਤੇ ਗਏ ਹਨ।

ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਅੱਜ 1300 ਦੇ ਕਰੀਬ ਬਜੁਰਗਾਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਦਾ ਚੈੱਕਅੱਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁਫਤ ਵਿੱਚ ਦਵਾਈਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਸਰਕਾਰੀ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਅੱਜ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਕੈਂਪ ਲਗਾ ਕੇ ਸੀਨੀਅਰ ਸਿਟੀਜ਼ਨ ਨੂੰ ਮਿਲਣ ਵਾਲੀਆਂ ਵੱਖ-ਵੱਖ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੌਕੇ ’ਤੇ ਹੀ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਪੀਆਂ ਅਤੇ ਸਿਹਤ ਬੀਮਾ ਕਾਰਡ ਤਿਆਰ ਕਰਕੇ ਦਿੱਤੇ ਗਏ। ਇਸ ਦੇ ਨਾਲ ਹੀ ਜ਼ਰੂਰਤਮੰਦ ਬਜ਼ੁਰਗ ਅਤੇ ਦਿਵਿਆਂਗ ਵਿਅਕਤੀਆਂ ਨੂੰ 53 ਮੁਫ਼ਤ ਵੀਹਲ ਚੇਅਰਾਂ ਅਤੇ ਟ੍ਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ।

ਇਸ ਮੌਕੇ ਜਗਦੀਪ ਕੰਬੋਜ ਗੋਲਡੀ ਹਲਕਾ ਵਿਧਾਇਕ ਜਲਾਲਾਬਾਦ, ਡੀ.ਪੀ.ਓ ਰਤਨਦੀਪ ਕੌਰ, ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫਸਰ ਮਨਜੀਤ ਪੁਰੀ, ਪ੍ਰੋਫੈਸਰ ਸਾਧੂ ਸਿੰਘ, ਰਵੀ ਬੁਗਰਾ, ਜਗਮੋਹਨ ਸਿੰਘ ਸਮੇਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande