‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਵੱਡਾ ਕਦਮ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਫਰਵਰੀ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸ
ਵਿਧਾਇਕ ਸ਼ੈਰੀ ਕਲਸੀ


ਬਟਾਲਾ, 26 ਫਰਵਰੀ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਤਹਿਤ ਤਿਮਾਹੀ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਂਦੀ ਕਣਕ ਤੋਂ ਇਲਾਵਾ ਹੋਣਗੀਆਂ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲ ਕਦਮੀਆਂ ਨਾਲ ਸੂਬੇ ਵਿੱਚ ਖੁਰਾਕ ਸੁਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਯੋਗ ਪਰਿਵਾਰਾਂ ਨੂੰ ਪੋਸ਼ਣਯੁਕਤ ਖੁਰਾਕ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਮੇਸ਼ਾਂ ਦੀ ਤਰ੍ਹਾਂ ਲੋਕਾਂ ਦੇ ਖੁਰਾਕ ਸੰਬੰਧੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਲੋਕਹਿੱਤ ਵੱਡੇ ਫੈਸਲੇ ਲਏ ਗਏ ਹਨ।---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande