ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ : ਵਿਧਾਇਕ ਉਗੋਕੇ
ਤਪਾ/ਭਦੌੜ, 26 ਫਰਵਰੀ (ਹਿੰ.ਸ.)। ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਭਦੌੜ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਨ) ਤਹਿਤ ਲਗਭਗ 40 ਲੋੜਵੰਦ ਪਰਿਵਾਰਾਂ ਨੂੰ ਕੱਚੇ ਘਰਾਂ ਨੂੰ ਪੱਕਾ ਕਰਨ ਲਈ ਮਨਜ਼ੂਰੀ ਪੱਤਰ ਸੌਂਪੇ ਗਏ ਜਿਸ ਇਨ੍ਹਾਂ ਪਰਿਵਾਰਾਂ ਨੂੰ ਆਪਣਾ ਮਕਾਨ ਬਣਾਉਣ ਵਿੱਚ ਵੱਡੀ ਰਾਹ
ਲਾਭਪਾਤਰੀ ਨੂੰ ਪੱਤਰ ਸੌਂਪਦੇ ਹੋਏ ਵਿਧਾਇਕ ਉਗੋਕੇ।


ਤਪਾ/ਭਦੌੜ, 26 ਫਰਵਰੀ (ਹਿੰ.ਸ.)। ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਭਦੌੜ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਨ) ਤਹਿਤ ਲਗਭਗ 40 ਲੋੜਵੰਦ ਪਰਿਵਾਰਾਂ ਨੂੰ ਕੱਚੇ ਘਰਾਂ ਨੂੰ ਪੱਕਾ ਕਰਨ ਲਈ ਮਨਜ਼ੂਰੀ ਪੱਤਰ ਸੌਂਪੇ ਗਏ ਜਿਸ ਇਨ੍ਹਾਂ ਪਰਿਵਾਰਾਂ ਨੂੰ ਆਪਣਾ ਮਕਾਨ ਬਣਾਉਣ ਵਿੱਚ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਯੋਜਨਾਵਾਂ ਨੂੰ ਤਰਜੀਹ ਦੇ ਕੇ ਹਰੇਕ ਹੱਕਦਾਰ ਤੱਕ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਉਹ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਾਤਾਰ ਕੰਮ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਮਨਜ਼ੂਰੀ ਪੱਤਰਾਂ ਨਾਲ ਲੋੜਵੰਦ ਪਰਿਵਾਰਾਂ ਦਾ ਬਿਹਤਰ ਜ਼ਿੰਦਗੀ ਜਿਊਣ ਦਾ ਸੁਪਨਾ ਸਾਕਾਰ ਹੋਵੇਗਾ ਅਤੇ ਉਨ੍ਹਾਂ ਨੂੰ ਪੱਕੀ ਛੱਤ ਨਸੀਬ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਭਦੌੜ ਮਨੀਸ਼ ਕੁਮਾਰ, ਪ੍ਰਧਾਨ ਟਰੱਕ ਯੂਨੀਅਨ ਭਦੌੜ ਜਗਦੀਪ ਸਿੰਘ ਜੱਗੀ ਅਤੇ ਕਾਰਜ ਸਾਧਕ ਅਫ਼ਸਰ ਭਦੌੜ ਹਰਪ੍ਰੀਤ ਸਿੰਘ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande