ਬਟਾਲਾ ’ਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾਂ ’ਚ ਚੁਣੇ ਮੈਂਬਰਾਂ ਲਈ ਸਹੁੰ ਚੁੱਕ ਸਮਾਗਮ ਕੱਲ੍ਹ
ਬਟਾਲਾ, 26 ਫਰਵਰੀ (ਹਿੰ.ਸ.)। ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਉਣ ਲਈ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ 27 ਫਰਵਰੀ ਨੂੰ ਹੋਣ ਜਾ ਰਿਹਾ ਹੈ। ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣ
ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ


ਬਟਾਲਾ, 26 ਫਰਵਰੀ (ਹਿੰ.ਸ.)। ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਉਣ ਲਈ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ 27 ਫਰਵਰੀ ਨੂੰ ਹੋਣ ਜਾ ਰਿਹਾ ਹੈ। ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਗਏ ਮੈਂਬਰਾਂ ਨੂੰ ਜਿਲ੍ਹਾ ਪੱਧਰ 'ਤੇ ਕੱਲ੍ਹ 27 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਹੁੰ ਚੁਕਾਈ ਜਾਵੇਗੀ।

ਉਨ੍ਹਾਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਹੋਏ ਮੈਂਬਰਾਂ ਨੂੰ 27 ਫਰਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਮੇਂ ਸਿਰ ਪਹੁੰਚ ਦੀ ਅਪੀਲ ਕੀਤੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande