
ਪਟਿਆਲਾ, 26 ਫਰਵਰੀ (ਹਿੰ.ਸ.)। ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਅਤੇ ਏਡੀਸੀ ਡਿਵੈਲਪਮੈਂਟ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੀਸ਼ ਮਹਿਲ ਵਿਖੇ ਪੰਜਾਬ ਸਖੀ ਸ਼ਕਤੀ ਕਾਰਫ਼ਟ ਮੇਲੇ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿਚ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੇ ਨਾਭਾ ਰੋਡ ਪਟਿਆਲਾ ਵੱਲੋਂ ਨਿਰਸਵਾਰਥ ਵਲੰਟੀਅਰਜ਼ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਨ੍ਹਾਂ ਵਲੰਟੀਅਰਜ਼ ਦੇ ਇੰਚਾਰਜ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਦੀ ਅਗਵਾਈ ਹੇਠ ਪੰਜਾਬ ਸਖੀ ਸ਼ਕਤੀ ਕਾਰਫ਼ਟ ਮੇਲੇ ਦੌਰਾਨ ਪਹੁੰਚਣ ਵਾਲੀ ਪਬਲਿਕ ਨੂੰ ਜਿੱਥੇ ਹਰ ਸੰਭਵ ਵਲੰਟੀਅਰਜ਼ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਤੁਰਨ ਫਿਰਨ ਤੋਂ ਅਸਮਰੱਥ ਵਿਅਕਤੀਆਂ ਨੂੰ ਵੀਲ੍ਹਚੇਅਰ ਤੇ ਗੌਰਮਿੰਟ ਬਿਕਰਮ ਕਾਲਜ ਆਫ ਕਾਮਰਸ ਦੇ ਬੀ ਸੀ ਏ ਵਿਦਿਆਰਥੀ ਰੁਦਰਪ੍ਰਤਾਪ ਸਿੰਘ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੇ ਨਾਭਾ ਰੋਡ ਪਟਿਆਲਾ ਦੇ ਵਲੰਟੀਅਰਜ਼ ਵੱਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਵੀਲ੍ਹਚੇਅਰ ’ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਪਬਲਿਕ ਵਲੋਂ ਬਹੁਤ ਹੀ ਸ਼ਲਾਘਾ ਕੀਤੀ ਜਾ ਰਹੀ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ