ਵਾਈਸ ਚੇਅਰਮੈਨ ਬੰਦੇਸ਼ਾ ਨੇ “ਮੇਰੀ ਰਸੋਈ ਯੋਜਨਾ` ਸ਼ੁਰੂ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 27 ਫਰਵਰੀ (ਹਿੰ.ਸ.)। ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਰਜਿਸਟਰਡ ਲਾਭਪਾਤਰੀਆਂ ਲਈ ਸਹੂਲਤਾਂ ਦੇ ਵਿਸਥਾਰ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ’ਮੇਰੀ ਰਸੋਈ’ ਯੋਜਨਾ ਸ਼ੁਰੂ ਕਰਨ ਦੇ ਐਲਾਨ ਦਾ ਪੰਜਾਬ ਲਘੂ ਉਦਯੋਗ ਅਤੇ ਨਿਰ
ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ


ਅੰਮ੍ਰਿਤਸਰ, 27 ਫਰਵਰੀ (ਹਿੰ.ਸ.)। ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਰਜਿਸਟਰਡ ਲਾਭਪਾਤਰੀਆਂ ਲਈ ਸਹੂਲਤਾਂ ਦੇ ਵਿਸਥਾਰ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ’ਮੇਰੀ ਰਸੋਈ’ ਯੋਜਨਾ ਸ਼ੁਰੂ ਕਰਨ ਦੇ ਐਲਾਨ ਦਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਸਵਾਗਤ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਇਤਿਹਾਸਕ ਦੱਸਦਿਆਂ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਹਰ ਲੋੜਵੰਦ ਪਰਿਵਾਰ ਲਈ ਖੁਰਾਕ ਤੇ ਪੋਸਣ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਾਭਪਾਤਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਉਸਾਰੂ ਪਹਿਲ ਕੀਤੀ ਹੈ। ਉਨ੍ਹਾਂ ਦੱਸਿਆ ਕਿਹਾ ਕਿ ਸੂਬੇ ਵਿੱਚ ਐਨ.ਐਫ.ਐਸ.ਏ. ਅਧੀਨ 40 ਲੱਖ ਲਾਭਪਾਤਰੀ ਹਨ ਅਤੇ ਹੁਣ ਤੱਕ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਕਣਕ ਹੀ ਦਿੱਤੀ ਜਾਂਦੀ ਰਹੀ ਹੈ, ਪਰ ਮਾਨ ਸਰਕਾਰ ਵੱਲੋਂ ਮਨਜ਼ੂਰ ਕੀਤੀ ਗਈ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਇਸ ਯੋਜਨਾ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਹਰ ਤਿੰਨ ਮਹੀਨਿਆਂ ਬਾਅਦ ਲਾਭਪਾਤਰੀਆਂ ਨੂੰ ਵਿਸ਼ੇਸ਼ ਰਾਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਯੋਜਨਾ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬਾ ਸਰਕਾਰ 40 ਲੱਖ ਪਰਿਵਾਰਾਂ ਨੂੰ ਫੂਡ ਕਿੱਟਾਂ ਪ੍ਰਦਾਨ ਕਰੇਗੀ। ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਆਇਓਡੀਨ ਯੁਕਤ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਫੂਡ ਕਿੱਟਾਂ ਰਾਸਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਮਾਰਕਫੈੱਡ ਇਸ ਪਹਿਲਕਦਮੀ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਮਾਰਕਫੈੱਡ ਇਨ੍ਹਾਂ ਕਿੱਟਾਂ ਦੀ ਵੰਡ ਲਈ ਨੋਡਲ ਏਜੰਸੀ ਹੋਵੇਗੀ ਅਤੇ ਇਹ ਕਿੱਟਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੁਆਰਾ ਮੁਫਤ ‘ਚ ਸਪਲਾਈ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ ਇੱਕ ਮਜਬੂਤ ਵਿਧੀ ਬਣਾਈ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande