ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ
ਅੰਮ੍ਰਿਤਸਰ, 27 ਫਰਵਰੀ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਬੰਧੀ ਰੁਕਾਵਟਾਂ ਨੂੰ ਦੂਰ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿੱਚ ਸਿਰਫ਼ ਆਧਾਰ ਅਤੇ ਵੋਟਰ ਆਈਡੀ
ਚੇਅਰਮੈਨ ਗੁਰਸ਼ਰਨ ਸਿੰਘ ਛੀਨਾ


ਅੰਮ੍ਰਿਤਸਰ, 27 ਫਰਵਰੀ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਬੰਧੀ ਰੁਕਾਵਟਾਂ ਨੂੰ ਦੂਰ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿੱਚ ਸਿਰਫ਼ ਆਧਾਰ ਅਤੇ ਵੋਟਰ ਆਈਡੀ ਨਾਲ ਤੁਰੰਤ ਮੌਕੇ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਹੁਣ ਕੋਈ ਵੀ ਪੰਜਾਬ ਨਿਵਾਸੀ ਜਿਸ ਕੋਲ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਹੈ, ਉਹ ਇਸ ਯੋਜਨਾ ਵਿੱਚ ਨਾਮ ਦਰਜ ਕਰਵਾਉਣ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰ (ਸੀਐਸਸੀ) ਜਾਂ ਨਿਰਧਾਰਤ ਰਜਿਸਟ੍ਰੇਸ਼ਨ ਕੈਂਪ ਵਿੱਚ ਜਾ ਸਕਦਾ ਹੈ।

ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਤਹਿਤ “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿੱਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਲ ਹਨ ਅਤੇ ਕਿਸੇ ਨੂੰ ਵੀ ਮੁੱਖ ਮੰਤਰੀ ਸਿਹਤ ਯੋਜਨਾ ਤੋਂ ਬਾਹਰ ਨਹੀਂ ਰੱਖਿਆ ਗਿਆ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾ ਕੇ ਲੋੜ ਪੈਣ `ਤੇ ਇਸ ਯੋਜਨਾ ਦਾ ਲਾਭ ਉਠਾਉਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande