ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਦੀ ਅਹਿਮ ਭੂਮਿਕਾ : ਦਲਬੀਰ ਸਿੰਘ ਟੌਂਗ
ਅੰਮ੍ਰਿਤਸਰ, 27 ਫਰਵਰੀ (ਹਿੰ.ਸ.)। ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ 24 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ 195 ਬਲਾਕ ਸੰਮਤੀ ਮੈਂਬਰਾਂ ਨੂੰ ਅੱਜ ਸਥਾਨਕ ਸਰਕਾਰੀ ਸਰੂਪ ਰਾਣੀ ਕਾਲਜ ਵਿਖੇ ਪੰਚਾਇਤ ਵਿਭਾਗ ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਸਹੁੰ ਚੁਕਾਈ ਗਈ। ਇਸ ਸਹੁੰ ਚੁੱਕ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਬ
ਸਹੁੰ ਚੁੱਕਦੇ ਨਵੇਂ ਚੁਣੇ ਮੈਂਬਰ


ਸਹੁੰ ਚੁੱਕ ਸਮਾਗਮ ’ਚ ਪਹੁੰਚੇ ਪਤਵੰਤੇ।


ਅੰਮ੍ਰਿਤਸਰ, 27 ਫਰਵਰੀ (ਹਿੰ.ਸ.)। ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ 24 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ 195 ਬਲਾਕ ਸੰਮਤੀ ਮੈਂਬਰਾਂ ਨੂੰ ਅੱਜ ਸਥਾਨਕ ਸਰਕਾਰੀ ਸਰੂਪ ਰਾਣੀ ਕਾਲਜ ਵਿਖੇ ਪੰਚਾਇਤ ਵਿਭਾਗ ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਸਹੁੰ ਚੁਕਾਈ ਗਈ। ਇਸ ਸਹੁੰ ਚੁੱਕ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਗੁਰਪ੍ਰਤਾਪ ਸਿੰਘ ਸੰਧੂ, ਹੁਸ਼ਨਪ੍ਰੀਤ ਸਿੰਘ ਸਿਆਲਕਾ ਤੋਂ ਇਲਾਵਾ ਜ਼ਿਲ੍ਹੇ ਦੇ ਚੁਣੇ ਗਏ ਸਾਰੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਾਕ ਸੰਮਤੀ ਮੈਂਬਰ ਸ਼ਾਮਲ ਹੋਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਕੌਰ ਨੇ ਜ਼ਿਲ੍ਹਾ ਪ੍ਰੀਸਦ ਤੇ ਬਲਾਕ ਸੰਮਤੀ ਦੇ ਨਵੇਂ ਚੁਣੇ ਮੈਂਬਰਾਂ ਨੂੰ ਉਨ੍ਹਾਂ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰੀਸਦ ਤੇ ਬਲਾਕ ਸੰਮਤੀ ਦੇ ਮੈਂਬਰਾਂ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਸਕੀਮਾਂ ਅਤੇ ਚੱਲ ਰਹੇ ਵਿਕਾਸ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਨੂੰ ਜਿੱਥੇ ਮੁਬਾਰਕਬਾਦ ਦਿੱਤੀ ਉੱਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਦੀ ਅਹਿਮ ਭੂਮਿਕਾ ਹੈ।

ਵਿਧਾਇਕ ਦਲਬੀਰ ਸਿੰਘ ਟੌਂਗ ਨੇ ਸਮੂਹ ਜੇਤੂ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸ਼ਕਤੀਆਂ ਤੋਂ ਜਾਣੂ ਕਰਵਾਇਆ ਅਤੇ ਹਰੇਕ ਜੇਤੂ ਮੈਂਬਰ ਸਹਿਬਾਨ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਹਰੇਕ ਜੇਤੂ ਮੈਂਬਰ ਦੀ ਇਹ ਨਿੱਜੀ ਜਿੰਮੇਵਾਰੀ ਬਣਦੀ ਹੈ ਕਿ ਉਹ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਵੱਧ ਚੜ੍ਹ ਕੇ ਕਰਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ, ਵਿਕਾਸ ਕਾਰਜਾਂ ਅਤੇ ਸੂਬੇ ਦੇ ਲੋਕ ਦੀ ਭਲਾਈ ਲਈ ਹਰੇਕ ਪੱਖ ਤੋਂ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ।

ਇਸ ਮੌਕੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸੁਭਕਾਮਨਾਵਾਂ ਦਿੱਤੀਆ ਅਤੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਅਤੇ ਰਾਜਨੀਤੀ ਤੋਂ ਉੱਤੇ ਉੱਠ ਕੇ ਕਰਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਅਵਾਮ ਦੀ ਭਲਾਈ ਲਈ ਜੋ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਨ ਵਿੱਚ ਜ਼ਿਲ੍ਹਾ ਪ੍ਰੀਸਦ ਤੇ ਬਲਾਕ ਸੰਮਤੀ ਦੇ ਮੈਂਬਰ ਆਪਣੀ ਅਹਿਮ ਭੂਮਿਕਾ ਨਿਭਾ ਸਕਦੇ ਹਨ। ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਾਤਪ ਸਿੰਘ ਸੰਧੂ ਨੇ ਸਮੂਹ ਜੇਤੂ ਮੈਂਬਰਾਂ ਨੂੰ ਸਹੁੰ ਚੁੱਕਣ ਮੌਕੇ ਵਧਾਈ ਦਿੱਤੀ ਅਤੇ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਪਿੰਡਾਂ ਦੇ ਲੋਕਾਂ ਦੀ ਆਵਾਜ਼ ਬਣਕੇ ਵਿਕਾਸ ਕਰਵਾਉਣ ਲਈ ਪ੍ਰੇਰਿਤ ਕੀਤਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande