ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ 3 ਹਜ਼ਾਰ ਖੇਡ ਮੈਦਾਨ ਬਣਾਏ ਜਾਣ ਨਾਲ ਹੋਰ ਮਿਹਨਤੀ ਦੀ ਖਿਡਾਰੀ ਪੈਦਾ ਹੋਣਗੇ : ਪ੍ਰੋ. ਬਡੁੰਗਰ
ਪਟਿਆਲਾ, 27 ਫਰਵਰੀ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੱਤਰ ਲਿਖ ਕੇ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ 3 ਹਜ਼ਾਰ
ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ


ਪਟਿਆਲਾ, 27 ਫਰਵਰੀ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੱਤਰ ਲਿਖ ਕੇ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ 3 ਹਜ਼ਾਰ ਖੇਡ ਮੈਦਾਨ ਬਣਾਏ ਜਾਣਦਾ ਸਵਾਗਤ ਕਰਦਿਆਂ ਉਤਸ਼ਾਹ ਜਨਕ ਕਰਾਰ ਦਿੱਤਾ ਤੇ ਨਿਸਚੇ ਹੀ ਉਨ੍ਹਾਂ ਵਰਗੇ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੂੰ ਜ਼ਰੂਰ ਖੁਸ਼ੀ ਹੋਈ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬੀਆਂ ਦੀ ਖੇਡਾਂ ਵਿੱਚ ਹਮੇਸ਼ਾ ਹੀ ਅੰਤਰਰਾਸ਼ਟਰੀ ਪੱਧਰ ’ਤੇ ਸਰਦਾਰੀ ਰਹੀ ਹੈ।

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਵਿੱਤੀ ਸੰਕਟ ਦਾ ਸ਼ਿਕਾਰ ਹੋ ਰਹੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ

ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਸਪੈਸ਼ਲ ਗ੍ਰਾਂਟ ਮਨਜ਼ੂਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸੰਕਟ ਕਾਰਨ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਰਮਚਾਰੀ ਤਨਖਾਹਾਂ ਲਈ ਧਰਨੇ ਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਉੱਚ ਕੋਟੀ ਦੇ ਵਿਦਿਅਕ ਖੇਤਰ ਵਿਚ 36 ਸਾਲ ਤਜ਼ਰਬੇ ਨਾਲ ਭਰਪੂਰ ਨਵਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਉਪਕੁਲਪਤੀ ਨਿਯੁਕਤ ਕੀਤਾ ਹੈ, ਜੋ ਸ਼ਲਾਘਾਯੋਗ ਕਦਮ ਹੈ, ਕਿਉਂਕਿ ਨਿਯੁਕਤ ਕੀਤੇ ਗਏ ਨਵੇਂ ਉਪ ਕੁਲਪਤੀ ਜਮੀਨੀ ਹਕੀਕਤਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੁਝ ਨਵਾਂ ਕਰਨ ਦੀ ਇੱਛਾ ਨਾਲ ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪੰਜਾਬ ਨਾਲ ਸਰਕਾਰ ਦਾ ਮਾਣ-ਸਨਮਾਨ ਵਧੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande