ਸਿੱਖਿਆ ਕ੍ਰਾਂਤੀ ਤਹਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਬਰਾਂ ਦੀ ਡੀਈਓ ਸੈਕੰਡਰੀ ਪਟਿਆਲਾ ਨਾਲ ਅਹਿਮ ਮੀਟਿੰਗ
ਪਟਿਆਲਾ, 27 ਫਰਵਰੀ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਵਿੱਚ ਚੱਲ ਰਹੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪਟਿਆਲਾ ਦੇ ਸਕੂਲ ਮੈਨੇਜਮੈਂਟ ਕਮੇਟੀ
ਡੀਈਓ ਸੈਕੰਡਰੀ ਪਟਿਆਲਾ ਨਾਲ ਮੀਟਿੰਗ ਕਰਦੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਬਰ


ਪਟਿਆਲਾ, 27 ਫਰਵਰੀ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਵਿੱਚ ਚੱਲ ਰਹੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪਟਿਆਲਾ ਦੇ ਸਕੂਲ ਮੈਨੇਜਮੈਂਟ ਕਮੇਟੀ ਨੁਮਾਇੰਦਿਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਪਟਿਆਲਾ ਨਾਲ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਵਿਖੇ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸਕੂਲਾਂ ਵਿੱਚ ਚੱਲ ਰਹੀਆਂ ਸਿਵਲ ਵਰਕਸ ਗ੍ਰਾਂਟਾਂ ਦੇ ਅਧੀਨ ਕਾਰਜਾਂ, ਸਕੂਲਾਂ ਵਿੱਚ ਆ ਰਹੇ ਕੰਪਿਊਟਰਾਂ ਅਤੇ ਇੰਟਰੈਕਟਿਵ ਪੈਨਲਾਂ, ਸਕੂਲਾਂ ਦੀ ਸਵੱਛਤਾ ਸਮੇਤ ਹੋਰ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਵਿੱਚ ਰਾਜਪੁਰਾ ਤੋਂ ਵਿਜੇ ਮੈਨਰੋ ਜ਼ਿਲ੍ਹਾ ਇੰਚਾਰਜ ਸਿੱਖਿਆ ਪਟਿਆਲਾ ਦਿਹਾਤੀ, ਪਟਿਆਲਾ ਤੋ ਗੁਰਦੇਵ ਟਿਵਾਣਾ ਜ਼ਿਲ੍ਹਾ ਇੰਚਾਰਜ ਸਿੱਖਿਆ ਪਟਿਆਲਾ ਸ਼ਹਿਰੀ, ਗੁਰਪ੍ਰੀਤ ਸਿੰਘ ਸੇਖੋਂ ਸਨੌਰ, ਰਮਨਦੀਪ ਸ਼ਰਮਾ ਸਮਾਣਾ ਆਦਿ ਨੇ ਆਪਣੇ ਸੁਝਾਅ ਮੀਟਿੰਗ ਵਿੱਚ ਰੱਖੇ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਡਿਜੀਟਲ ਸਿੱਖਿਆ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਜਲਦ ਹੀ ਕੰਪਿਊਟਰ ਅਤੇ ਇੰਟਰੈਕਟਿਵ ਪੈਨਲ ਉਪਲਬਧ ਕਰਵਾਏ ਜਾ ਰਹੇ ਹਨ। ਇਸ ਉਪਰੰਤ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ। ਮੀਟਿੰਗ ਦੌਰਾਨ ਹੀ ਡੀਈਓ ਸੈਕੰਡਰੀ ਸਿੱਖਿਆ ਅਤੇ ਡੀਈਓ ਐਲੀਮੈਂਟਰੀ ਸਿੱਖਿਆ ਪਟਿਆਲਾ ਨੇ ਮਿਲੇ ਸੁਝਾਵਾਂ ਤੇ ਤੁਰੰਤ ਕਾਰਵਾਈ ਕਰਦਿਆਂ ਬਲਾਕ ਨੋਡਲ ਅਫਸਰਾਂ ਅਤੇ ਬੀਪੀਈਓਜ਼ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ, ਸ਼ਾਲੂ ਮਹਿਰਾ ਡੀਈਓ ਐਲੀਮੈਂਟਰੀ ਸਿੱਖਿਆ, ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ, ਮਨਵਿੰਦਰ ਕੌਰ ਭੁੱਲਰ ਡਿਪਟੀ ਡੀਈਓ, ਰਾਜਿੰਦਰ ਸਿੰਘ ਖਹਿਰਾ ਡੀ.ਐੱਸ.ਐੱਮ, ਲਖਵਿੰਦਰ ਸਿੰਘ, ਜਸਪਾਲ ਸ਼ਰਮਾ, ਰਾਜਿੰਦਰ ਸਿੰਘ ਚਾਨੀ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ। ਮੀਟਿੰਗ ਦੇ ਸਾਰਥਕ ਨਤੀਜਿਆਂ ਤੋਂ ਪ੍ਰਸੰਨ ਹੋ ਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਅਜਿਹੀਆਂ ਮੀਟਿੰਗਾਂ ਹਰ ਮਹੀਨੇ ਆਯੋਜਿਤ ਕਰਨ ਦੀ ਅਪੀਲ ਵੀ ਕੀਤੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande