ਗੁੜ ਬਣਾਉਣ ਵਾਲੇ ਵੇਲਣਿਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ ਟੀਮਾਂ : ਡਾ. ਤੇਜਬੀਰ ਸਿੰਘ
ਖਡੂਰ ਸਾਹਿਬ, 27 ਫਰਵਰੀ (ਹਿੰ.ਸ.)। ਗੁੜ ਅਤੇ ਚੀਨੀ ਦੋਵੇਂ ਗੰਨੇ ਦੇ ਰਸ ਤੋਂ ਬਣਦੇ ਹਨ, ਪਰ ਜਦੋਂ ਚੀਨੀ ਬਣਾਈ ਜਾਂਦੀ ਹੈ ਤਾਂ ਆਇਰਨ, ਪੋਟਾਸ਼ੀਅਮ, ਸਲਫਰ, ਫਾਸਫੋਰਸ ਅਤੇ ਕੈਲਸ਼ੀਅਮ ਵਰਗੇ ਤੱਤ ਨਸ਼ਟ ਹੋ ਜਾਂਦੇ ਹਨ, ਪਰ ਗੁੜ ਵਿਚ ਇਹ ਤੱਤ ਪੂਰੀ ਮਾਤਰਾ ਵਿਚ ਮੌਜੂਦ ਹੁੰਦੇ ਹਨ। ਡਿਪਟੀ ਕਮਿਸ਼ਨਰ ਤਰ
ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਆਪਣੀ ਟੀਮ ਸਮੇਤ ਗੁੜ ਚੈਕ ਕਰਨ ਸਮੇਂ।


ਖਡੂਰ ਸਾਹਿਬ, 27 ਫਰਵਰੀ (ਹਿੰ.ਸ.)। ਗੁੜ ਅਤੇ ਚੀਨੀ ਦੋਵੇਂ ਗੰਨੇ ਦੇ ਰਸ ਤੋਂ ਬਣਦੇ ਹਨ, ਪਰ ਜਦੋਂ ਚੀਨੀ ਬਣਾਈ ਜਾਂਦੀ ਹੈ ਤਾਂ ਆਇਰਨ, ਪੋਟਾਸ਼ੀਅਮ, ਸਲਫਰ, ਫਾਸਫੋਰਸ ਅਤੇ ਕੈਲਸ਼ੀਅਮ ਵਰਗੇ ਤੱਤ ਨਸ਼ਟ ਹੋ ਜਾਂਦੇ ਹਨ, ਪਰ ਗੁੜ ਵਿਚ ਇਹ ਤੱਤ ਪੂਰੀ ਮਾਤਰਾ ਵਿਚ ਮੌਜੂਦ ਹੁੰਦੇ ਹਨ। ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਦੇ ਹੁਕਮਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਗੁੜ ਬਣਾਉਣ ਵਾਲੇ ਵੇਲਣਿਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ ਕਿ ਕੈਮੀਕਲਾਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਸਾਫ-ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ।

ਇਸੇ ਲੜੀ ਤਹਿਤ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਬਿਹਾਰੀਪੁਰ ਦੇ ਕਿਸਾਨ ਮਨਜਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਕੁਲਹਾੜੀ ਨੂੰ ਚੈੱਕ ਕਰਨ ਲਈ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਆਪਣੀ ਟੀਮ ਸਮੇਤ ਗਏ। ਕਿਸਾਨ ਵੱਲੋਂ ਕਿਸੇ ਵੀ ਤਰੀਕੇ ਦੀ ਗੁੜ ਵਿਚ ਮਿਲਾਵਟ ਨਹੀਂ ਕੀਤੀ ਜਾਂਦੀ। ਯਾਦਵਿੰਦਰ ਸਿੰਘ ਨੇ ਕਿਸਾਨ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਬਾਕੀ ਕਿਸਾਨਾਂ ਨੂੰ ਵੀ ਮਨਜਿੰਦਰ ਸਿੰਘ ਕੋਲੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁੜ ਵਿਟਾਮਿਨ ਏ ਅਤੇ ਵਿਟਾਮਿਨ ਬੀ ਦਾ ਵਧੀਆ ਸਰੋਤ ਹੈ। ਗੁੜ ਦੇ ਅਜਿਹੇ ਕਈ ਫਾਇਦੇ ਹਨ, ਸਦੀਆਂ ਤੋਂ ਮਿੱਠੇ ਪਕਵਾਨਾਂ ਦਾ ਸਵਾਦ ਵਧਾਉਣ ਵਾਲਾ ਗੁੜ ਹੁਣ ਸੁਪਰ ਫੂਡ ਦੀ ਸ਼੍ਰੇਣੀ ਵਿਚ ਆ ਗਿਆ ਹੈ। ਗੁੜ ਦੀ ਵਰਤੋਂ ਨਾ ਸਿਰਫ਼ ਮਿੱਠੇ ਦੀ ਲਾਲਸਾ ਨੂੰ ਸ਼ਾਂਤ ਕਰਨ ਲਈ ਕੀਤੀ ਜਾਂਦੀ ਹੈ, ਸਗੋਂ ਇਸ ਦੇ ਕਈ ਸਿਹਤ ਲਾਭ ਵੀ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਗੁੜ ਇਕ ਸ਼ਾਨਦਾਰ ਊਰਜਾ ਬੂਸਟਰ ਹੈ, ਜੋ ਮਾਸਪੇਸ਼ੀਆਂ ਵਿਚ ਤਾਕਤ ਭਰਨ ਦਾ ਕੰਮ ਕਰਦਾ ਹੈ। ਉਨ੍ਹਾਂ ਨੇ ਗੁੜ (ਸੂਪਰ ਫੂਡ) ਦੇ ਹੋਰ ਫਾਇਦਿਆਂ ਬਾਰੇ ਦੱਸਿਆ ਅਤੇ ਕਿਹਾ ਕਿ ਗੁੜ ਖਾਣ ਨਾਲ ਅਨੀਮੀਆ ਤੋਂ ਛੁਟਕਾਰਾ ਮਿਲਦਾ ਹੈ, ਗੁੜ ਨੂੰ ਆਇਰਨ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ, ਜੋ ਅਨੀਮੀਆ ਨੂੰ ਘੱਟ ਕਰਨ ਵਿਚ ਮਦਦ ਕਰ ਸਕਦਾ ਹੈ। ਐਸਿਡ ਬਣਨਾ ਪੇਟ ਅਤੇ ਛਾਤੀ ਵਿਚ ਜਲਣ ਦਾ ਕਾਰਨ ਬਣ ਸਕਦਾ ਹੈ। ਗੁੜ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਵੀ ਨਾਰਮਲ ਰਹਿੰਦਾ ਹੈ।

ਯਾਦਵਿੰਦਰ ਸਿੰਘ ਨੇ ਦੱਸਿਆ ਕਿ ਗੁੜ ਦੀ ਵਰਤੋਂ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ, ਭੋਜਨ ਤੋਂ ਬਾਅਦ ਗੁੜ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਵਿਚ ਮਦਦ ਮਿਲਦੀ ਹੈ। ਗੁੜ ਵਿਚ ਸੁਕਰੋਜ਼ ਹੁੰਦਾ ਹੈ, ਜੋ ਭੋਜਨ ਨੂੰ ਹਜ਼ਮ ਕਰਨ ਅਤੇ ਕਬਜ਼ ਨੂੰ ਦੂਰ ਕਰਨ ਦਾ ਕੰਮ ਕਰਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਪਾਚਨ ਤੰਤਰ ਨੂੰ ਵੀ ਸੁਧਾਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਗੁੜ ਵਧੀਆ ਊਰਜਾ ਦਾ ਸਰੋਤ ਹੈ ਅਤੇ ਚੀਨੀ ਦੀ ਬਜਾਏ ਗੁੜ ਦਾ ਸੇਵਨ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਆਪਣੀ ਸਿਹਤ ਠੀਕ ਰੱਖਣ ਲਈ ਕਈ ਲੋਕ ਗੁੜ ਛੋਲਿਆਂ ਦਾ ਸੇਵਨ ਕਰਦੇ ਹਨ। ਦਰਅਸਲ ਗੁੜ ਵਿਚ ਐਨਰਜੀ ਬੂਸਟਰ ਕੰਪਾਊਂਂਡ ਹੁੰਦੇ ਹਨ, ਜੋ ਮਾਸਪੇਸ਼ੀਆਂ ਦੀ ਥਕਾਵਟ ਨੂੰ ਘਟਾਉਂਦੇ ਹਨ ਅਤੇ ਉਨ੍ਹਾਂ ਨੂੰ ਊਰਜਾਵਾਨ ਬਣਾਉਂਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਟੈਕਨੋਲੋਜੀ ਮੈਨੇਜਰ ਕਮਲਜੀਤ ਕੌਰ , ਦਰਸ਼ਨ ਸਿੰਘ, ਮਨਜਿੰਦਰ ਸਿੰਘ ਗੁਰਵਿੰਦਰ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ।

-

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande