ਲੁਧਿਆਣਾ : ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਫਰੀ ਕਰਵਾਇਆ
ਲੁਧਿਆਣਾ, 27 ਫਰਵਰੀ (ਹਿੰ.ਸ.)। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਫ੍ਰੀ ਕਰਵਾ ਦਿੱਤਾ। ਇਸ ਦੋਰਾਨ ਕਿਸੇ ਵੀ ਵਾਹਨ ਤੋਂ ਕੋਈ ਟੋਲ ਟੈਕਸ ਨਹੀਂ ਲਿਆ ਗਿਆ, ਅਤੇ ਸਾਰੇ ਵਾਹਨ ਬਿਨਾਂ ਭੁਗਤਾਨ ਕੀਤੇ ਟੋ
ਲੁਧਿਆਣਾ : ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਫਰੀ ਕਰਵਾਇਆ


ਲੁਧਿਆਣਾ, 27 ਫਰਵਰੀ (ਹਿੰ.ਸ.)। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਫ੍ਰੀ ਕਰਵਾ ਦਿੱਤਾ। ਇਸ ਦੋਰਾਨ ਕਿਸੇ ਵੀ ਵਾਹਨ ਤੋਂ ਕੋਈ ਟੋਲ ਟੈਕਸ ਨਹੀਂ ਲਿਆ ਗਿਆ, ਅਤੇ ਸਾਰੇ ਵਾਹਨ ਬਿਨਾਂ ਭੁਗਤਾਨ ਕੀਤੇ ਟੋਲ ਪਲਾਜ਼ਾ ਤੋਂ ਲੰਘਦੇ ਰਹੇ। ਜ਼ਿਕਰਯੋਗ ਹੈ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇੱਥੇ ਇਕੱਤਰ ਹੋਣ ਦਾ ਸੱਦਾ ਦਿੱਤਾ ਗਿਆ ਸੀ।ਪ੍ਰਦਰਸ਼ਕਾਰੀ ਕਿਸਾਨਾਂ ਦੇ ਆਗੂ ਗੁਰਿੰਦਰ ਪੰਧੇਰ ਨੇ ਦੱਸਿਆ ਕਿ ਗੁਰਜੀਤ ਸਿੰਘ ਖਾਲਸਾ ਜੋ ਕਿ ਕਈ ਮਹੀਨਿਆਂ ਤੋਂ ਟਾਵਰ 'ਤੇ ਬੈਠੇ ਹਨ, ਪਰ ਸਰਕਾਰ ਨੇ ਚੋਣਾਂ ਦੌਰਾਨ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਅਜਿਹਾ ਕਾਨੂੰਨ ਲਾਗੂ ਨਹੀਂ ਕਰਾਂਗੇ। ਅਸੀਂ ਇਸ ਨੂੰ ਬੇਅਦਬੀ ਵਿਰੁੱਧ ਬਣਾਵਾਂਗੇ, ਖੇਤੀਬਾੜੀ ਵਿਰੁੱਧ ਜਾਂ ਐਮ.ਐਸ.ਪੀ. ਵਿਰੁੱਧ ਕਰਾਂਗੇ। ਸਰਕਾਰ ਇਸ ਵਿਰੁੱਧ ਕਾਨੂੰਨ ਨਾ ਬਣਾ ਕੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ, ਜਿਸਨੂੰ ਲੈ ਕੇ ਰੋਸ ਵਜੋਂ ਅਸੀਂ ਇੱਥੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ। ਪੰਧੇਰ ਨੇ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਦੇ ਵਿਰੋਧ ਵਿੱਚ ਵਾਹਨ ਚਾਲਕਾਂ ਲਈ ਟੋਲ ਫ੍ਰੀ ਕਰ ਦਿੱਤਾ ਗਿਆ ਹੈ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਮੰਗਾਂ ਪੂਰੀਆਂ ਹੋਣ ਤੱਕ ਜਨਤਾ ਲਈ ਟੋਲ ਨੂੰ ਪੂਰੀ ਤਰ੍ਹਾਂ ਟੈਕਸ-ਫਰੀ ਰੱਖਣਗੇ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਨਾ ਸਿਰਫ਼ ਸਥਾਨਕ ਮੁੱਦਿਆਂ ‘ਤੇ ਸਗੋਂ ਕੇਂਦਰ ਅਤੇ ਰਾਜ ਸਰਕਾਰਾਂ ਨਾਲ ਸਬੰਧਤ ਕਈ ਮੁੱਦਿਆਂ ‘ਤੇ ਵੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਜਲਦੀ ਤੋਂ ਜਲਦੀ ਸਖ਼ਤ ਕਾਨੂੰਨ ਨਾ ਬਣਾਏ ਗਏ ਤਾਂ ਕਿਸਾਨ ਯੂਨੀਅਨ ਪੰਜਾਬ ਸਰਕਾਰ ਵਿਰੁੱਧ ਆਪਣਾ ਅੰਦੋਲਨ ਤੇਜ਼ ਕਰੇਗੀ। ਦੂਜੇ ਪਾਸੇ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਸਨੂੰ ਵਧਣ ਤੋਂ ਰੋਕਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande