ਬਟਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਚੁਣੇ ਹੋਏ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ
ਬਟਾਲਾ, 27 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਬਟਾਲਾ ਦੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਜ਼ਿਲ੍ਹੇ ਦੇ 25 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀਆਂ ਦੇ ਚੁਣੇ ਹੋਏ 203 ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਜ਼ਿਲ੍ਹਾ ਪੱਧਰੀ ਪ੍ਰਭਾਵਸ਼ਾਲੀ ਸਮਾਗਮ ਵਿੱਚ ਪੰਜ
ਬਟਾਲਾ ਵਿਖੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਸਹੁੰ ਚੁਕਾਏ ਜਾਣ ਦੀਆਂ ਤਸਵੀਰਾਂ ।


ਬਟਾਲਾ ਵਿਖੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਸਹੁੰ ਚੁਕਾਏ ਜਾਣ ਦੀਆਂ ਤਸਵੀਰਾਂ ।


ਬਟਾਲਾ, 27 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਬਟਾਲਾ ਦੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਜ਼ਿਲ੍ਹੇ ਦੇ 25 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀਆਂ ਦੇ ਚੁਣੇ ਹੋਏ 203 ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਜ਼ਿਲ੍ਹਾ ਪੱਧਰੀ ਪ੍ਰਭਾਵਸ਼ਾਲੀ ਸਮਾਗਮ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਚੇਅਰਮੈਨ ਜੋਬਨ ਰੰਧਾਵਾ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਚੇਅਰਮੈਨ ਰਾਜੀਵ ਸ਼ਰਮਾ, ਅਮਰੀਕ ਸਿੰਘ ਭਰਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

ਇਸ ਮੌਕੇ ਨਵ ਨਿਯੁਕਤ ਮੈਂਬਰਾਂ ਨੂੰ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂ ਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਬਿਨਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ ਦੇ, ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕਣ ਵਾਲੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪੇਂਡੂ ਖੇਤਰਾਂ ਦੇ ਵਿਕਾਸ ਲਈ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਕਸਬਿਆਂ ਦੇ ਵਿਕਾਸ ਲਈ ਪਹਿਲ ਦੇ ਆਧਾਰ ‘ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਮੈਂਬਰ, ਵਿਕਾਸ ਕੰਮਾਂ ਲਈ ਨਿਗਰਾਨ ਦੀ ਭੂਮਿਕਾ ਨਿਭਾਉਣ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾ ਸਕੇ ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਵਿੱਚ ਦਿਹਾਤੀ ਖੇਤਰਾਂ ਦੇ ਵਿਕਾਸ ਲਈ ਤੀਹਰੀ ਪ੍ਰਸ਼ਾਸ਼ਕੀ ਪ੍ਰਣਾਲੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀ ਭੂਮਿਕਾ ਬਹੁਤ ਅਹਿਮ ਹੈ।ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਲੋਕਹਿੱਤ ਲਈ ਪ੍ਰਸ਼ਾਸਕੀ ਕਾਰਜਾਂ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ ।

ਇਸ ਮੌਕੇ ਚੇਅਰਮੈਨ ਜੋਬਨ ਰੰਧਾਵਾ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਚੇਅਰਮੈਨ ਰਾਜੀਵ ਸ਼ਰਮਾ ਵਲੋਂ ਵੀ ਨਵ ਨਿਯੁਕਤ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਡੀ.ਡੀ.ਪੀ.ਓ ਗੁਰਦਾਸਪੁਰ, ਪਾਰਟੀ ਦੇ ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਪਿੰਟਾ, ਬੀ.ਡੀ.ਪੀ.ਓ ਬਲਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਦੀਪ ਸਿੰਘ ਗਿੱਲ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਮਿੱਤਰਮਾਨ ਸਿੰਘ, ਅਨਮੋਲਦੀਪ ਸਿੰਘ ਸਮੇਤ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰ ਮੌਜੂਦ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande