ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਪ੍ਰੋਜੈਕਟਾਂ ਲਈ 1 ਕਰੋੜ 85 ਲੱਖ ਦੀ ਮੰਜੂਰੀ
ਅੰਮ੍ਰਿਤਸਰ, 28 ਫਰਵਰੀ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਪਿੰਡਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਮੁੱਢਲੇ ਢਾਂਚੇ ਨੂੰ ਵਿਕਸਿਤ ਕਰਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਤੇ ਸੂਬੇ ਦਾ ਕੋਈ ਵੀ ਪਿੰਡ ਤੇ ਸ਼ਹਿਰ ਵਿਕਾਸ ਪੱਖੋਂ ਅਧੂਰ
ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਸਮੇਂ ਹਰਭਜਨ ਸਿੰਘ ਈ.ਟੀ.ਓ.


ਅੰਮ੍ਰਿਤਸਰ, 28 ਫਰਵਰੀ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਪਿੰਡਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਮੁੱਢਲੇ ਢਾਂਚੇ ਨੂੰ ਵਿਕਸਿਤ ਕਰਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਤੇ ਸੂਬੇ ਦਾ ਕੋਈ ਵੀ ਪਿੰਡ ਤੇ ਸ਼ਹਿਰ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਗਭਗ 1 ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੀ ਮਨਜ਼ੂਰੀ ਪ੍ਰਦਾਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਇਲਾਕੇ ਦੀ ਬੁਨਿਆਦੀ ਢਾਂਚਾਗਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨਿਵਾਸੀਆਂ ਨੂੰ ਸੁਚੱਜਾ, ਸਾਫ਼-ਸੁਥਰਾ ਅਤੇ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣ ਵੱਲ ਇਕ ਅਹਿਮ ਕਦਮ ਹੋਵੇਗਾ।

ਈ.ਟੀ.ਓ. ਨੇ ਦੱਸਿਆ ਕਿ ਮਨਜ਼ੂਰ ਕੀਤੇ ਕੰਮਾਂ ਵਿੱਚ ਅਬਾਦੀ ਪਿੰਡ ਗੋਰੇਵਾਲ ਲਈ ਵੱਖ-ਵੱਖ ਗਲੀਆਂ ਦੇ ਨਿਰਮਾਣ ਲਈ 40 ਲੱਖ ਰੁਪਏ, ਬਾਬਾ ਬੋਰੀ ਸ਼ਾਹ ਸਿੱਧੂ ਐਵੀਨਿਊ ਦੇ ਪਿੱਛੇ ਗਲੀਆਂ ਦੀ ਮੁਰੰਮਤ ਲਈ 40 ਲੱਖ ਰੁਪਏ, ਵਾਰਡ ਨੰਬਰ 14 ਵਿੱਚ ਗ੍ਰੇਸ ਪਬਲਿਕ ਸਕੂਲ ਦੇ ਪਿੱਛੇ ਗਲੀ ਅਤੇ ਸੀਵਰੇਜ ਦੇ ਕੰਮ ਲਈ 25 ਲੱਖ ਰੁਪਏ ਅਤੇ ਗੋਨਾ ਗੁਰੂ ਦੇ ਘਰ ਨੇੜੇ ਗਲੀ, ਸੀਵਰੇਜ ਅਤੇ ਇੰਟਰਲਾਕਿੰਗ ਟਾਇਲਾਂ ਲਈ 55 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਅਬਾਦੀ ਪਿੰਡ ਗੋਰੇਵਾਲ ਦੇ ਸ਼ਮਸ਼ਾਨ ਘਾਟ ਦੇ ਆਧੁਨਿਕੀਕਰਨ ਲਈ 25 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ।

ਕੈਬਨਿਟ ਮੰਤਰੀ ਈ.ਟੀ.ਓ. ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਅਧਾਰ ‘ਤੇ ਧਿਆਨ ਵਿੱਚ ਰੱਖਦੇ ਹੋਏ ਇਹ ਪ੍ਰੋਜੈਕਟ ਤਿਆਰ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਜੰਡਿਆਲਾ ਗੁਰੂ ਦੇ ਵਿਕਾਸ ਲਈ ਇਸੇ ਤਰ੍ਹਾਂ ਦੀਆਂ ਹੋਰ ਯੋਜਨਾਵਾਂ ਲਿਆਂਦੀਆਂ ਜਾਣਗੀਆਂ। ਉਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ, ਮੁਫ਼ਤ ਸਿਹਤ ਸਹੂਲਤਾਂ ਅਤੇ ਮੁਫ਼ਤ ਯਾਤਰਾ ਵਰਗੀਆਂ ਸਹੂਲਤਾਂ ਲੋਕਾਂ ਨੂੰ ਮਿਲ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande