ਫਾਜ਼ਿਲਕਾ ’ਚ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਫਾਜ਼ਿਲਕਾ, 28 ਫਰਵਰੀ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪ੍ਰੀਖਿਆਵਾਂ ਲਈ ਬਣਾਏ ਗ
ਫਾਜ਼ਿਲਕਾ ’ਚ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ


ਫਾਜ਼ਿਲਕਾ, 28 ਫਰਵਰੀ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪ੍ਰੀਖਿਆਵਾਂ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ 100 ਮੀਟਰ ਦੇ ਘੇਰੇ ਵਿਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਉਟੀ ’ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਪ੍ਰੀਖਿਆ ਕੇਂਦਰਾਂ ਦੀਆਂ ਸੀਮਾਵਾਂ ਅੰਦਰ 11 ਅਪ੍ਰੈਲ 2026 ਤੱਕ ਲਾਗੂ ਰਹਿਣਗੇ।

ਹੁਕਮਾਂ ਅਨੁਸਾਰ ਸੈਂਟਰਲ ਬੋਰਡ ਆਫ ਸੈਕੰਡਰੀ ਸਿਖਿਆ ਵੱਲੋਂ ਦਸਵੀਂ ਅਤੇ ਬਾਰਵੀਂ ਦੀਆਂ ਸਲਾਨਾ ਪ੍ਰੀਖਿਆਵਾਂ 11 ਅਪ੍ਰੈਲ 2026 ਤੱਕ ਅਤੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਅਠਵੀ/ਦਸਵੀਂ/ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਜ਼ਿਲ੍ਹਾ ਫਾਜ਼ਿਲਕਾ ਦੇ ਸਕੂਲਾਂ ਅੰਦਰ ਹੋ ਰਹੀਆਂ ਹਨ। ਪ੍ਰੀਖਿਆਵਾਂ ਦੌਰਾਨ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ਲਗਾਈ ਜਾਂਦੀ ਹੈ ਤਾਂ ਜੋ ਪ੍ਰੀਖਿਆ ਦਾ ਕਾਰਜ ਸੁਚਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।

ਜ਼ਿਲ੍ਹਾ ਫਾਜ਼ਿਲਕਾ ਅੰਦਰ ਪ੍ਰੀਖਿਆਵਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਅਤੇ ਕੋਈ ਵੀ ਅਣ-ਸੁਖਾਵੀ ਘਟਨਾ ਨਾ ਵਾਪਰੇ, ਇਸ ਲਈ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਆਮ ਪਬਲਿਕ ਦੇ ਇਕੱਠ ਹੋਣ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande