ਮੋਗਾ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਦੀ ਰੈਲੀ ਨੂੰ ਲੈ ਕੇ ਲੋਕਾਂ ’ਚ ਵੱਡਾ ਉਤਸ਼ਾਹ : ਡਾ. ਹਰਬੰਸ ਲਾਲ
ਸਰਹਿੰਦ, 28 ਫਰਵਰੀ (ਹਿੰ.ਸ.)। ਸਰਹਿੰਦ ਸ਼ਹਿਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਸ਼ਿਵ ਮੰਦਿਰ ਗਰਾਉਂਡ ਵਿਚ ਹਾਅ ਦਾ ਨਾਅਰਾ ਚੇਤਨਾ ਮੰਚ ਅਮਰ ਸ਼ਹੀਦ ਮੋਤੀ ਰਾਮ ਮਹਿਰਾ ਜ਼ਿਲ੍ਹਾ ਵੈਲਫੇਅਰ ਕਮੇਟੀ ਫਤਿਹਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਡੇਰਾ ਮੀਰ ਮੀਰਾਂ ਦੀ ਅਗਵਾਈ ਵਿਚ ਹੋਈ, ਜਿਸ ਵਿਚ
ਅਮਰ ਸ਼ਹੀਦ ਮੋਤੀ ਰਾਮ ਮਹਿਰਾ ਜ਼ਿਲ੍ਹਾ ਵੈਲਫੇਅਰ ਕਮੇਟੀ, ਫਤਿਹਗੜ੍ਹ ਸਾਹਿਬ ਦੇ ਅਹੁਦੇਦਾਰ ਤੇ ਡਾ. ਹਰਬੰਸ ਲਾਲ ਅਤੇ ਹੋਰ ਸਖਸ਼ੀਅਤਾਂ ਨੂੰ ਸਿਰੋਪੇ ਪਾ ਕੇ ਸਨਮਾਨਤ ਕਰਦੇ ਹੋਏ।


ਸਰਹਿੰਦ, 28 ਫਰਵਰੀ (ਹਿੰ.ਸ.)। ਸਰਹਿੰਦ ਸ਼ਹਿਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਸ਼ਿਵ ਮੰਦਿਰ ਗਰਾਉਂਡ ਵਿਚ ਹਾਅ ਦਾ ਨਾਅਰਾ ਚੇਤਨਾ ਮੰਚ ਅਮਰ ਸ਼ਹੀਦ ਮੋਤੀ ਰਾਮ ਮਹਿਰਾ ਜ਼ਿਲ੍ਹਾ ਵੈਲਫੇਅਰ ਕਮੇਟੀ ਫਤਿਹਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਡੇਰਾ ਮੀਰ ਮੀਰਾਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਡਾ. ਹਰਬੰਸ ਲਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਡਾ. ਹਰਬੰਸ ਲਾਲ ਨੇ ਕਿਹਾ ਕਿ ਪੰਜਾਬ ਵਿਚ ਮਹਿਰਾ ਭਾਈਚਾਰਾ ਦੇਸ਼ ਅਤੇ ਕੌਮ ਦੇ ਮਹਾਨ ਸ਼ਹੀਦ ਮੋਤੀ ਰਾਮ ਮਹਿਰਾ ਸਾਡੇ ਸਤਿਕਾਰਯੋਗ ਮਹਿਰਾ ਭਾਈਚਾਰੇ ਨਾਲ ਸਬੰਧਤ ਸਨ। ਇਹ ਮਹਿਰਾ ਭਾਈਚਾਰਾ ਪੰਜਾਬ ਵਿਚ ਵੱਡੀ ਗਿਣਤੀ ਵਿਚ ਰਹਿ ਰਿਹਾ ਹੈ। ਇਹ ਭਾਈਚਾਰਾ ਪੱਛੜੀਆਂ ਸ੍ਰੇਣੀਆਂ ਜਾਤੀ ਵਿਚ ਆਉਂਦਾ ਹੈ। ਇਸ ਭਾਈਚਾਰੇ ਨੂੰ ਪੰਜਾਬ ਅੰਦਰ ਹੋਰ ਦੂਸਰੀਆਂ ਪੱਛੜੀਆਂ ਸ੍ਰੇਣੀਆਂ ਦੇ ਲੋਕਾਂ ਨੂੰ ਮੋਜੂਦਾ ਆਮ ਆਦਮੀ ਪਾਰਟੀ ਸਰਕਾਰ ਇਸਤੋਂ ਪਹਿਲਾਂ ਦੀਆਂ ਜੋ ਵੀ ਸਰਕਾਰਾਂ ਪੰਜਾਬ ਵਿਚ ਰਹੀਆਂ, ਸਾਰੀਆਂ ਸਰਕਾਰਾਂ ਨੇ ਪੱਛੜੀਆਂ ਸ੍ਰੇਣੀਆਂ ਦੇ ਲੋਕਾਂ ਲਈ ਕਦੇ ਕੋਈ ਵੀ ਕਦਮ ਉਨ੍ਹਾਂ ਦੀ ਭਲਾਈ ਲਈ ਨਹੀਂ ਚੁੱਕਿਆ।

ਡਾ. ਹਰਬੰਸ ਲਾਲ ਸਾਬਕਾ ਮੰਤਰੀ ਨੇ ਕਿਹਾ ਕਿ ਅਸੀਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਪਹਿਲਾਂ ਵੀ ਮਿਲ ਚੁੱਕੇ ਹਾਂ। ਉਨ੍ਹਾਂ ਨੇ ਵੀ ਮਹਿਸੂਸ ਕੀਤਾ ਕਿ ਪੰਜਾਬ ਅੰਦਰ ਪੱਛੜੀਆਂ ਸ੍ਰੇਣੀਆਂ ਨੂੰ ਪਿਛਲੀਆਂ ਸਰਕਾਰਾਂ ਨੇ ਹਮੇਸ਼ਾਂ ਅਣਗੌਲਿਆਂ ਹੀ ਰੱਖਿਆ ਹੈ। ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਦੇ ਹੀ ਪੱਛੜੀਆਂ ਸ੍ਰੇਣੀਆਂ ਲਈ ਵੱਡੇ ਪ੍ਰੋਗਰਾਮ ਅਤੇ ਵੱਡੇ ਉਪਰਾਲੇ ਕੀਤੇ ਜਾਣਗੇ ਤਾਂ ਕਿ ਕੋਈ ਪੱਛੜੀ ਜਾਤੀ ਇਹ ਮਹਿਸੂਸ ਨਾ ਕਰ ਸਕੇ ਕਿ ਸਾਨੂੰ ਕਿਸੇ ਨੇ ਪੁੱਛਿਆ ਨਹੀਂ।

ਡਾ. ਹਰਬੰਸ ਲਾਲ ਸਾਬਕਾ ਮੰਤਰੀ ਨੇ ਕਿਹਾ ਕਿ 14 ਤਾਰੀਖ ਨੂੰ ਪੰਜਾਬ ਦੇ ਸ਼ਹਿਰ ਮੋਗੇ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਭਾਰਤ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਆ ਰਹੇ ਹਨ ਤਾਂ ਉਸ ਰੈਲੀ ਵਿਚ ਜਿੱਥੇ ਪੰਜਾਬ ਦੇ ਲੋਕਾਂ ਵਿਚ ਜਾਣ ਲਈ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅਮਰ ਸ਼ਹੀਦ ਮੋਤੀ ਰਾਮ ਮਹਿਰ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਐਡਵਾਈਜਰ ਪੰਜਾਬ ਜਸਵਿੰਦਰ ਸਿੰਮ ਮਹਿਰਾ ਅਤੇ ਜ਼ਿਲ੍ਹਾ ਐਡਵਾਈਜਰ ਸੁਖਦੇਵ ਸਿੰਘ ਮੰਡੋਫਲ, ਡਾ. ਮੰਗਲ ਸਿੰਘ ਅਤੇ ਸ਼ਾਮ ਲਾਲ ਮਹਿਰਾ ਮੰਡੋਫਲ ਨੇ ਆਪਣੇ ਵਿਚਾਰਾਂ ਰਾਹੀਂ ਦੱਸਿਆ ਕਿ ਸਾਡਾ ਭਾਈਚਾਰਾ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ’ਚ ਆਪਣੇ ਸਾਧਨਾਂ ਰਾਹੀਂ ਜਾਵੇਗਾ। ਇਸ ਮੌਕੇ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਵਲੋਂ ਕਈ ਸ਼ਖਸ਼ੀਅਤਾਂ ਦਾ ਸਿਰੋਪੇ ਪਾ ਕੇ ਸਨਮਾਨ ਵੀ ਕੀਤਾ ਗਿਆ। ਡਾ. ਹਰਬੰਸ ਲਾਲ ਨੇ ਕਿਹਾ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਹਲਕਾ ਫਤਿਹਗੜ੍ਹ ਸਾਹਿਬ, ਬਸੀ ਪਠਾਣਾਂ, ਅਮਲੋਹ ਵਿਚੋਂ ਵੱਡੀ ਗਿਣਤੀ ਵਿਚ ਲੋਕ ਆਪਣੇ ਬੱਸਾਂ ਦੇ ਕਾਫਲਿਆਂ ਰਾਹੀਂ ਇਸ ਰੈਲੀ ਵਿਚ ਸ਼ਾਮਲ ਹੋਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande