ਵੱਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਕਿਸਾਨ ਕਣਕ ਦੀ ਫ਼ਸਲ ਦੀ ਸਿੰਚਾਈ ਕਰਨ : ਡਾ. ਤੇਜਬੀਰ ਭੰਗੂ
ਖਡੂਰ ਸਾਹਿਬ, 28 ਫਰਵਰੀ (ਹਿੰ.ਸ.)। ਕਣਕ ਦੀ ਬਿਜਾਈ ਤੋਂ ਲੈ ਕੇ ਕੱਟਣ ਤੱਕ ਤਾਪਮਾਨ ਦੀ ਅਹਿਮੀਅਤ ਕਣਕ ਦੀ ਪੈਦਾਵਾਰ, ਦਾਣੇ ਦੀ ਗੁਣਵੱਤਾ ਅਤੇ ਫ਼ਸਲ ਦੀ ਮਿਆਦ ‘ਤੇ ਸਿੱਧਾ ਅਸਰ ਪਾਉਂਦੀ ਹੈ। ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਵੀਰ ਸਿੰਘ ਭੰਗੂ ਦੇ ਦਿਸ਼ਾ-ਨ
ਕਣਕ ਦੇ ਖੇਤਾਂ ਦਾ ਨਿਰੀਖਣ ਕਰਦੇ ਡਾ. ਯਾਦਵਿੰਦਰ ਸਿੰਘ  ਅਤੇ ਹੋਰ


ਖਡੂਰ ਸਾਹਿਬ, 28 ਫਰਵਰੀ (ਹਿੰ.ਸ.)। ਕਣਕ ਦੀ ਬਿਜਾਈ ਤੋਂ ਲੈ ਕੇ ਕੱਟਣ ਤੱਕ ਤਾਪਮਾਨ ਦੀ ਅਹਿਮੀਅਤ ਕਣਕ ਦੀ ਪੈਦਾਵਾਰ, ਦਾਣੇ ਦੀ ਗੁਣਵੱਤਾ ਅਤੇ ਫ਼ਸਲ ਦੀ ਮਿਆਦ ‘ਤੇ ਸਿੱਧਾ ਅਸਰ ਪਾਉਂਦੀ ਹੈ। ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਵੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਹੀ ਅਤੇ ਸਟੀਕ ਜਾਣਕਾਰੀ ਦੇਣ ਵਾਸਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਪ੍ਰਸਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਨੇ ਕੱਲਾ, ਵੇਈਂ ਪੂਈਂ,ਖਵਾਸਪੁਰ, ਭਰੋਵਾਲ ਆਦਿ ਪਿੰਡਾਂ ਦਾ ਦੌਰਾ ਕੀਤਾ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਫਰਵਰੀ ਮਹੀਨੇ 'ਚ ਜ਼ਿਲ੍ਹੇ 'ਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਪਹੁੰਚ ਗਿਆ ਹੈ। ਇਸ ਕਾਰਨ ਕਿਸਾਨ ਕਣਕ ਦੀ ਫ਼ਸਲ ਨੂੰ ਲੈ ਕੇ ਬਹੁਤ ਚਿੰਤਤ ਦਿਖਾਈ ਦੇ ਰਹੇ ਹਨ। ਕਿਸਾਨਾਂ ਨੂੰ ਡਰ ਹੈ ਕਿ ਜਿਸ ਤਰ੍ਹਾਂ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਜਿਹੀ ਸਥਿਤੀ 'ਚ ਕਣਕ ਦੀ ਫ਼ਸਲ ਦਾ ਝਾੜ ਪ੍ਰਭਾਵਿਤ ਹੋ। ਸਕਦਾ ਹੈ। ਦਾਣੇ ਸੁੰਗੜ ਸਕਦੇ ਹਨ ਜਿਸ ਨਾਲ ਉਨ੍ਹਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।

ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਤਾਪਮਾਨ ਵਿੱਚ ਵਾਧਾ ਬਰਕਰਾਰ ਰਹਿੰਦਾ ਹੈ ਤਾਂ ਕਣਕ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਖ਼ਤਰਾ ਹੁੰਦਾ ਹੈ ਪਰ ਜਦੋਂ ਵੀ ਦੁਪਹਿਰ ਵੇਲੇ ਮੌਸਮ ਗਰਮ ਹੁੰਦਾ ਹੈ, ਤਾਂ ਸਵੇਰੇ ਸ਼ਾਮ ਦੀ ਹਲਕੀ ਠੰਡ ਵੀ ਫਸਲ ਨੂੰ ਠੰਡਕ ਪ੍ਰਦਾਨ ਕਰਦੀ ਹੈ ਇਸ ਕਰਕੇ ਜਿਆਦਾ ਚਿੰਤਾ ਕਰਨ ਦੀ ਲੋੜ ਨਹੀਂ ਉਨਾਂ ਨੇ ਕਿਸਾਨਾਂ ਨੂੰ ਵੱਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘਟਾਉਣ ਅਤੇ ਮੌਸਮ ਦੇ ਆਧਾਰ 'ਤੇ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ ਦੀ ਸਲਾਹ ਦਿੱਤੀ ਉਹਨਾਂ ਨੇ ਦੱਸਿਆ ਕਿ 30 ਡਿਗਰੀ ਸੈਲਸੀਅਸ ਤੋਂ ਘੱਟ ਤਾਪਮਾਨ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ ਦੀ ਸੰਭਾਵਨਾ ਨਹੀਂ ਹੈ ਫਿਰ ਵੀ ਉਹਨਾਂ ਨੂੰ ਲੋੜ ਅਨੁਸਾਰ ਫਸਲਾਂ ਨੂੰ ਸਿੰਚਾਈ ਕਰਨੀ ਚਾਹੀਦੀ ਹੈ ।

ਇਸ ਸਮੇਂ ਡਾ ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਮੇਂ ਤੇ ਖੇਤ ਦਾ ਨਿਰੀਖਣ ਕਰਦੇ ਰਹਿਣ ਅਤੇ ਫਸਲ ਨੂੰ ਲੋੜ ਅਨੁਸਾਰ ਸਿੰਚਾਈ ਕਰਨ ਦੇ ਨਾਲ ਨਾਲ 13-0-45 ਦੀ ਸਪਰੇਅ ਜ਼ਰੂਰ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ' ਦਿਲਬਾਗ ਸਿੰਘ, ਸੰਤੋਖ ਸਿੰਘ ਬਲਦੇਵ ਸਿੰਘ ਤੇ ਪਿੰਡ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande