ਕੇਜਰੀਵਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾਕਾਮ, ਅਦਾਲਤ ’ਚ ‘ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ’ ਹੋਇਆ : ਵਿਧਾਇਕ ਗੈਰੀ ਬੜਿੰਗ
ਅਮਲੋਹ, 28 ਫਰਵਰੀ (ਹਿੰ.ਸ.)। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦਿੱਲੀ ਦੀ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇ
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਹਲਕਾ ਅਮਲੋਹ।


ਅਮਲੋਹ, 28 ਫਰਵਰੀ (ਹਿੰ.ਸ.)। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦਿੱਲੀ ਦੀ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੱਚ ਦੀ ਜਿੱਤ ਹੈ ਅਤੇ ਇਸ ਨਾਲ ਲੋਕਾਂ ਦਾ ਅਦਾਲਤ ਅਤੇ ਕਾਨੂੰਨ ‘ਤੇ ਭਰੋਸਾ ਹੋਰ ਵਧਿਆ ਹੈ।

ੜਿੰਗ ਨੇ ਕਿਹਾ ਕਿ ਕਾਫੀ ਸਮੇਂ ਤੋਂ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਹੋ ਰਹੀ ਸੀ, ਪਰ ਹੁਣ ਅਦਾਲਤ ਨੇ ਸਾਫ਼ ਕਰ ਦਿੱਤਾ ਹੈ ਕਿ ਨਿਆਂ ਸਬੂਤਾਂ ਦੇ ਆਧਾਰ ‘ਤੇ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਕਥਿਤ ਸ਼ਰਾਬ ਘੁਟਾਲਾ ਦਰਅਸਲ ਇਕ ਸਿਆਸੀ ਸਾਜ਼ਿਸ਼ ਸੀ। ਕੇਂਦਰ ਦੀ ਭਾਜਪਾ ਸਰਕਾਰ ਨੇ ਪਾਰਟੀ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਖੀਰਕਾਰ ਅਦਾਲਤ ਵਿੱਚ ਸੱਚ ਸਾਹਮਣੇ ਆ ਗਿਆ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਗਿਆ।

ਵਿਧਾਇਕ ਬੜਿੰਗ ਨੇ ਕਿਹਾ ਕਿ ਇਹ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਅਤੇ ਨਿਆਂਪਾਲਿਕਾ ਵਿੱਚ ਭਰੋਸੇ ਦੀ ਵੀ ਜਿੱਤ ਹੈ। ਉਨ੍ਹਾਂ ਦੋਹਰਾਇਆ ਕਿ ਪਹਿਲਾਂ ਵੀ ਕਿਹਾ ਜਾਂਦਾ ਸੀ ਕਿ ਇਕ ਧੇਲੇ ਦਾ ਵੀ ਘੁਟਾਲਾ ਨਹੀਂ ਹੋਇਆ ਅਤੇ ਹੁਣ ਅਦਾਲਤ ਦੇ ਫੈਸਲੇ ਨਾਲ ਇਹ ਗੱਲ ਸਾਬਤ ਹੋ ਗਈ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande