ਸੰਗਰੂਰ ਦੇ ਸਰਕਾਰੀ ਸਕੂਲਾਂ ‘ਚ 384 ਕੰਪਿਊਟਰ ਅਤੇ 26 ਸਮਾਰਟ ਸਕ੍ਰੀਨ ਪੈਨਲ ਵੰਡੇ ਜਾਣਗੇ : ਵਿਧਾਇਕਾ ਭਰਾਜ
ਸੰਗਰੂਰ, 28 ਫਰਵਰੀ (ਹਿੰ.ਸ.)। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤੋਂ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਅਤੇ ਸਮਾਰਟ ਸਕ੍ਰੀਨ ਪੈਨਲ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ
ਕੰਪਿਊਟਰ ਅਤੇ ਸਮਾਰਟ ਸਕ੍ਰੀਨ ਪੈਨਲ ਵੰਡਣ ਦੀ ਸ਼ੁਰੂਆਤ ਕਰਨ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ


ਸੰਗਰੂਰ, 28 ਫਰਵਰੀ (ਹਿੰ.ਸ.)। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤੋਂ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਅਤੇ ਸਮਾਰਟ ਸਕ੍ਰੀਨ ਪੈਨਲ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਸੰਗਰੂਰ ਹਲਕੇ ਦੇ ਸਰਕਾਰੀ ਸਕੂਲਾਂ ‘ਚ 384 ਕੰਪਿਊਟਰ ਅਤੇ 26 ਸਮਾਰਟ ਸਕ੍ਰੀਨ ਪੈਨਲ ਵੰਡੇ ਜਾਣੇ ਹਨ। ਉਨ੍ਹਾਂ 17 ਕੰਪਿਊਟਰ ਅਤੇ 2 ਸਮਾਰਟ ਸਕਰੀਨ ਪੈਨਲ ਸਰਕਾਰੀ ਸਕੂਲ ਲੜਕੀਆਂ ਦੇ ਸਟਾਫ ਅਤੇ ਵਿਦਿਆਰਥੀਆਂ ਦੇ ਸਪੁਰਦ ਕੀਤੇ। ਇਸਦੇ ਨਾਲ ਹੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਥਾਨਕ ਮਾਤਾ ਸ਼੍ਰੀ ਰਾਜ ਰਾਜੇਸ਼ਵਰੀ ਮੰਦਰ ‘ਚ ਤਕਰੀਬਨ ਪੰਜ ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ ਸ਼ੈੱਡ ਦੀ ਨੀਂਹ ਵੀ ਰੱਖੀ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਾਰੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਬਜਟ ਵਿਚ ਸਿੱਖਿਆ ਲਈ ਲੋੜੀਂਦਾ ਪੈਸਾ ਰੱਖਿਆ ਗਿਆ ਹੈ ਜਿਸ ਰਾਹੀਂ ਸਰਕਾਰੀ ਸਕੂਲਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਸਿਰਫ਼ ਇੱਕ ਮੁਹਿੰਮ ਹੀ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਸੁਨਹਿਰੀ ਭਵਿੱਖ ਦੀ ਨੀਂਹ ਰੱਖਣ ਵਾਲੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੀਣ ਯੋਗ ਪਾਣੀ, ਹਾਈ-ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖ-ਵੱਖ ਪਖਾਨੇ, ਡੈਸਕ ਤੇ ਕੁਰਸੀਆਂ, ਚਾਰਦਿਵਾਰੀ ਅਤੇ ਸੁਰੱਖਿਆ ਦੀਆਂ ਹੋਰ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਹਲਕਾ ਸੰਗਰੂਰ ਨੂੰ ਵਿਕਾਸ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਪ੍ਰੋਜੈਕਟ ਉਲੀਕ ਕੇ ਪੂਰੇ ਪਾਰਦਰਸ਼ ਅਤੇ ਮਿਆਰੀ ਢੰਗ ਨਾਲ ਨੇਪਰੇ ਚੜ੍ਹਾਉਣੇ ਯਕੀਨੀ ਬਣਾਏ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande