ਰਾਜਪੁਰਾ ’ਚ ਨਕਾਬਪੋਸ਼ ਹਮਲਾਵਰਾਂ ਨੇ ਪ੍ਰਵਾਸੀ ਮਜ਼ਦੂਰ ਮਾਰੀ ਗੋਲੀ
ਰਾਜਪੁਰਾ, 28 ਫਰਵਰੀ (ਹਿੰ.ਸ.)| ਰਾਜਪੁਰਾ ਦੇ ਨੇੜਲੇ ਪਿੰਡ ਰਾਜਗੜ੍ਹ ’ਚ ਮੋਟਰਸਾਈਕਲ ਸਵਾਰ ਨਕਾਬਪੋਸ਼ ਹਮਲਾਵਰਾਂ ਵਲੋਂ ਇੱਕ ਪ੍ਰਵਾਸੀ ਮਜ਼ਦੂਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਸ਼ੰਭੂ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜ਼ਖਮੀ ਨੂੰ ਚੰਡੀਗੜ੍ਹ ਰੈਫਰ ਕਰ
ਰਾਜਪੁਰਾ ’ਚ ਨਕਾਬਪੋਸ਼ ਹਮਲਾਵਰਾਂ ਨੇ ਪ੍ਰਵਾਸੀ ਮਜ਼ਦੂਰ ਮਾਰੀ ਗੋਲੀ


ਰਾਜਪੁਰਾ, 28 ਫਰਵਰੀ (ਹਿੰ.ਸ.)| ਰਾਜਪੁਰਾ ਦੇ ਨੇੜਲੇ ਪਿੰਡ ਰਾਜਗੜ੍ਹ ’ਚ ਮੋਟਰਸਾਈਕਲ ਸਵਾਰ ਨਕਾਬਪੋਸ਼ ਹਮਲਾਵਰਾਂ ਵਲੋਂ ਇੱਕ ਪ੍ਰਵਾਸੀ ਮਜ਼ਦੂਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਸ਼ੰਭੂ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜ਼ਖਮੀ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੀੜਤ ਪ੍ਰਵਾਸੀ ਮਜ਼ਦੂਰ ਦੀ ਪਛਾਣ ਪਾਰਸ ਵਜੋਂ ਹੋਈ ਹੈ, ਪਿੰਡ ਵਿੱਚ ਮਜ਼ਦੂਰ ਵਜੋਂ ਕੰਮ ਕਰਦਾ ਸੀ। ਉਹ ਇੱਕ ਨਿੱਜੀ ਹੋਟਲ ਦੇ ਨੇੜੇ ਸੀ ਜਦੋਂ ਮੋਟਰਸਾਈਕਲ ‘ਤੇ ਸਵਾਰ ਤਿੰਨ ਨਕਾਬਪੋਸ਼ ਹਮਲਾਵਰਾਂ ਨੇ ਉਸਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਦੋਂ ਕਿ ਹਮਲਾਵਰ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ ਸ਼ੰਭੂ ਪੁਲਿਸ ਮੌਕੇ ਉਤੇ ਪਹੁੰਚੀ। ਪੁਲਿਸ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਤੁਰੰਤ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande